ਕੋਟਕਪੂਰਾ, 15 ਮਈ (ਚਰਨਦਾਸ ਗਰਗ, ਸਤਨਾਮ ਸਿੰਘ)- ਅੱਜ ਚੰਦਾ ਸਿੰਘ ਮਰਵਾਹਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੁਰਾ ਵਿਖੇ ਬੇਟੀ ਬਚਾੳ ਬੇਟੀ ਪੜ੍ਹਾੳ ਸਕੀਮ ਤਹਿਤ ਸਮਾਗਮ ਕਰਵਾਇਆ ਗਿਆ। ਇਸ ਸਮਾਰੋਹ ਵਿਚ ਪੀ.ਸੀ.ਐਸ ਅਫਸਰ ਸਿਖਲਾਈ ਅਧੀਨ ਮਿਸ ਇਨਾਯਤ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਇਨਾਯਤ ਨੇ ਕਿਹਾ ਕਿ ਸਰਕਾਰ ਵੱਲੋਂ ਲੜਕੀਆਂ ਨੂੰ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਅਤੇ ਸਕੀਮਾਂ ਬਾਰੇ ਸਮਾਜ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਲੋਕ ਲੜਕੀਆਂ ਨੂੰ ਜਨਮ ਦੇਣ ਤੋਂ ਇਲਾਵਾ ਉਨ੍ਹਾਂ ਨੂੰ ਪੜ੍ਹਾ ਕੇ ਸਮਾਜ ਦਾ ਜ਼ਿੰਮੇਵਾਰ ਨਾਗਰਿਕ ਬਨਾਉਣ ਲਈ ਹੋਰ ਅੱਗੇ ਆਉਣ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਸੈਕਸ ਰੇਸ਼ੋ ਵਧਾਉਣ ਦੇ ਮਕਸਦ ਨਾਲ ਠਬੇਟੀ ਬਚਾਓ, ਬੇਟੀ ਪੜ੍ਹਾਓ ੂ ਤਹਿਤ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਧੀਆਂ ਨੂੰ ਪੁੱਤਰਾਂ ਵਾਂਗ ਪਿਆਰ ਕਰਨਾ ਚਾਹੀਦਾ ਹੈ, ਇਹ ਸਾਡੇ ਮਾਣ ਸਨਮਾਨ ’ਚ ਵਾਧਾ ਕਰਦੀਆਂ ਹਨ। ਉਨ੍ਹਾਂ ਇਸ ਮੌਕੇ ਪ੍ਰੇਰਨਾ ਸਰੋਤ ਬਣ ਕੇ ਆਪਣੇ ਪਰਿਵਾਰ ਅਤੇ ਆਲੇ-ਦੁਆਲੇ ਵਿਚਰਣ ਵਾਲੇ ਸਮਾਜ ਨੂੰ ਠਬੇਟੀ ਬਚਾਓ, ਬੇਟੀ ਪੜ੍ਹਾਓ ੂ ਮੰਤਵ ਤਹਿਤ ਭਰੂਣ ਹੱਤਿਆ ਨਾ ਕਰਨ ਲਈ ਜਾਗਰੂਕ ਕਰਨ ਹਿੱਤ ਵਚਨਬੱਧ ਵੀ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਲੜਕੀਆਂ ਦੀ ਜਨਮ ਦਰ ਅਨੁਪਾਤ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਜਿਸ ਲਈ ਵੱਖ ਵੱਖ ਵਿਭਾਗਾਂ ਤੋਂ ਇਲਾਵਾ ਸਮਾਜ-ਸੇਵੀ ਸੰਸਥਾਵਾ ਅਤੇ ਪੰਚਾਇਤਾਂ ਦਾ ਸਹਿਯੋਗ ਲਿਆ ਜਾਵੇਗਾ।
ਬੇਟੀ ਬਚਾਓ, ਬੇਟੀ ਪੜ੍ਹਾਓ ਸਬੰਧੀ ਦਿੱਤੀਆਂ ਜਾ ਰਹੀਆਂ ਸਹੂਲਤਾਂ ਪ੍ਰਤੀ ਲੋਕਾਂ ਨੂੰ ਜਾਣਕਾਰੀ ਹੋਣਾ ਜ਼ਰੂਰੀ : ਮਿਸ ਇਨਾਯਤ



