Skip to content
Independent perspectives. Global stories.
BREAKING

ਭਗਵੰਤ ਮਾਨ ਵੱਲੋਂ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ

Share this story

01-1 ਚੰਡੀਗੜ੍ਹ, 15 ਮਈ (ਪੰਜਾਬ ਟਾਇਮਜ਼ ਬਿਊਰੋ)- ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਕਮਾਨ ਸੰਭਾਲਦਿਆਂ ਹੀ ਭਗਵੰਤ ਮਾਨ ਨੇ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ।ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਤੋਂ ਇਹ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਅੱਜ ਤੋਂ ਪਾਰਟੀ ਦਾ ਸਾਰਾ ਦਾ ਜਥੇਬੰਦਕ ਢਾਂਚਾ ਭੰਗ ਹੈ।ਜਲਦ ਹੀ ਨਵਾਂ ਢਾਂਚਾ ਉਸਾਰਿਆ ਜਾਵੇਗਾ।ਇਸ ਲਈ ਪੂਰੀ ਚੋਣ ਪ੍ਰਕ੍ਰਿਆ ਤਹਿਤ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ।ਮਾਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਜੋ ਕਮੀਆਂ ਰਹੀਆਂ, ਉਹ ਦੂਰ ਕੀਤੀਆਂ ਜਾਣਗੀਆਂ।ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪਾਰਟੀ ਗੁਰਦਾਸਪੁਰ ਜ਼ਿਮਨੀ ਚੋਣ ਤੇ ਨਿਗਮ ਚੋਣਾਂ ਲੜੇਗੀ।

WRITTEN BY