ਚੰਡੀਗੜ੍ਹ,• 16 ਮਈ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਇਟਲੀ ਦੀ ਸੁਪਰੀਮ ਕੋਰਟ ਵਲੋਂ ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਪਾਉਣ ਤੇ ਪਾਬੰਦੀ ਲਾਉਣ ਦੇ ਫੈਸਲੇ ਨੂੰ ਬੇਹੱਦ ਮੰਦਭਾਗਾ ਅਤੇ ਹੈਰਾਨੀਜਨਕ ਫੈਸਲਾ ਕਰਾਰ ਦਿੱਤਾ ਹੈ।ਅੱਜ ਚੰਡੀਗੜ੍ਯ• ਤੋਂ ਪ੍ਰੈਸ ਨੂੰ ਜਾਰੀ ਂਿੲੱਕ ਬਿਆਨ ਵਿੱਚ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਵਲੋਂ ਇਸ ਗੱਲ ਉਪਰ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ ਕਿ ਇਟਲੀ ਦੀ ਸੁਪਰੀਮ ਕੋਰਟ ਨੇ ਇਸ ਤਰ੍ਹਾਂ ਦਾ ਗੰਭੀਰ ਫੈਸਲਾ ਦਿੰਦੇ ਹੋਏ ਇੱਕ ਅੰਮ੍ਰਿਤਧਾਰੀ ਸਿੱਖ ਦੇ ਵਿਸ਼ਵਾਸ, ਧਾਰਮਿਕ ਆਸਥਾ ਅਤੇ ਉਸਦੇ ਮਾਨਵੀ ਅਧਿਕਾਰਾਂ ਦੀ ਪੂਰੀ ਤਰਾਂ ਅਣਦੇਖੀ ਕੀਤੀ ਹੈ। ਉਹਨਾਂ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨਾਲ ਦੁਨੀਆਂ ਭਰ ਵਿੱਚ ਬੈਠੇ ਸਮੁਹ ਸਿੱਖ ਜਗਤ ਦੇ ਮਨਾਂ ਨੂੰ ਗਹਿਰੀ ਸੱਟ ਵੱਜੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਪੱਧਰ ‘ਤੇ ਇਸ ਪਾਬੰਦੀ ਨੂੰ ਹਟਾਉਣ ਲਈ ਪੁਰਜੋਰ ਉਪਰਾਲੇ ਕਰੇਗੀ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਇਟਲੀ ਦੀ ਸੁਪਰੀਮ ਕੋਰਟ ਵੱਲੋਂ ਸਿੱਖਾਂ ਦੇ ਕਿਰਪਾਨ ਪਹਿਨਣ ’ਤੇ ਲਗਾਈ ਪਾਬੰਦੀ ਤੁਰੰਤ ਹਟਾਉਣ ਦੀ ਮੰਗ



