ਫਗਵਾੜਾ, 16 ਮਈ (ਪਰਵਿੰਦਰ ਜੀਤ ਸਿੰਘ)- ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਨਿਟ ਮੰਤਰੀ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਵੱਖ-ਵੱਖ ਮਸਲਿਆਂ ਤੇ ਵਿਚਾਰਾਂ ਕੀਤੀਆਂ ਅਤੇ ਫਗਵਾੜਾ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਸ. ਮਾਨ ਨੇ ਦੱਸਿਆ ਕਿ ਵਿੱਤ ਮੰਤਰੀ ਨੇ ਦੱਸਿਆ ਕਿ ਮੌਜੂਦਾ ਕੈਪਟਨ ਅਮਰਿੰਦਰ ਸਰਕਾਰ ਪੰਜਾਬ ਦੇ ਸਰਬ ਪੱਖੀ ਵਿਕਾਸ ਲਈ ਇਮਾਨਦਾਰੀ ਨਾਲ ਯਤਨਸ਼ੀਲ ਹੈ। ਉਨ੍ਹਾਂ ਇਹ ਭਰੋਸਾ ਵੀ ਦਿੱਤਾ ਹੈ ਕਿ ਫਗਵਾੜਾ ਹਲਕੇ ਦੇ ਵਿਕਾਸ ਵਿਚ ਫੰਡ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਬਲਾਕ ਫਗਵਾੜਾ ਸ਼ਹਿਰੀ ਕਾਂਗਰਸ ਪ੍ਰਧਾਨ ਸੰਜੀਵ ਬੁੱਗਾ ਕੋਂਸਲਰ, ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਅਤੇ ਅਵਿਨਾਸ਼ ਗੁਪਤਾ ਬਾਸ਼ੀ ਆਦਿ ਵੀ ਹਾਜ਼ਰ ਸਨ।
ਵਿੱਤ ਮੰਤਰੀ ਪੰਜਾਬ ਮਨਪ੍ਰੀਤ ਬਾਦਲ ਨੂੰ ਮਿਲੇ ਜੋਗਿੰਦਰ ਸਿੰਘ ਮਾਨ



