Skip to content
Independent perspectives. Global stories.
BREAKING

ਧਰਮ ਪ੍ਰਚਾਰ ਉਪ ਦਫਤਰ ਦਮਦਮਾ ਸਾਹਿਬ ਦੇ ਇੰਚਾਰਜ ਦੀ ਸੇਵਾ ਮੁਕਤੀ ’ਤੇ ਵਿਦਾਇਗੀ ਸਮਾਗਮ

Share this story

image ਤਲਵੰਡੀ ਸਾਬੋ, 16 ਮਈ (ਰਾਮ ਰੇਸ਼ਮ ਨਥੇਹਾ)- ਧਰਮ ਪ੍ਰਚਾਰ ਉਪ ਦਫਤਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਇੰਚਾਰਜ ਸ. ਕ੍ਰਿਪਾਲ ਸਿੰਘ ਚੌਹਾਨ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਕ੍ਰਿਪਾਲ ਸਿੰਘ ਚੌਹਾਨ ਵੱਲੋਂ ਪਿਛਲੇ ਕਾਰਜਕਾਲ ਦੌਰਾਨ ਧਰਮ ਦੇ ਪ੍ਰਚਾਰ ਅਤੇ ਸ਼ਤਾਬਦੀਆਂ ਮਨਾਉਣ ਸਬੰਧੀ ਪ੍ਰਬੰਧਕ ਤੌਰ ‘ਤੇ ਕੀਤੇ ਗਏ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਅਖੀਰ ਵਿੱਚ ਇੰਚਾਰਜ ਕ੍ਰਿਪਾਲ ਸਿੰਘ ਚੌਹਾਨ ਨੇ ਇਸ ਮੌਕੇ ਪਹੁੰਚੇ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਤੇ ਹੋਰਨਾਂ ਸੁਨੇਹੀਆਂ ਦਾ ਇਸ ਨਿੱਘੀ ਵਿਦਾਇਗੀ ਲਈ ਧੰਨਵਾਦ ਕੀਤਾ। ਇਸ ਮੌਕੇ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ, ਭਾਈ ਬਲਵੀਰ ਸਿੰਘ ਕਲਰਕ, ਗੁਰਮੀਤ ਸਿੰਘ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਟੋਹਾਣਾ, ਭੁਪਿੰਦਰ ਸਿੰਘ ਤੇ ਸੁਰਿੰਦਰ ਸਿੰਘ ਮੰਡੇਰ ਆਦਿ ਮੌਜੂਦ ਸਨ।

WRITTEN BY