ਨਵੀਂ ਦਿੱਲੀ, 17 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੀਤੀ ਆਯੋਗ ਦੇ ਉਪ ਚੇਅਰਮੈਨ ਅਰਵਿੰਦ ਪਨਾਗਰਾਇਆ ਨਾਲ ਮੁਲਾਕਾਤ ਕਰਕੇ ਸੂਬੇ ਦੇ ਸਮੁੱਚੇ ਵਿਕਾਸ ਲਈ ਕੇਂਦਰ ਦੀ ਮਦਦ ਅਤੇ ਸਹਿਯੋਗ ਦੀ ਮੰਗ ਕਰਨ ਤੋਂ ਇਲਾਵਾ ਸੰਕਟ ਵਿਚ ਘਿਰੇ ਖੇਤੀ ਸੈਕਟਰ ਦੀ ਮਦਦ ਵਾਸਤੇ ਵਿਸ਼ੇਸ਼ ਕਦਮ ਚੁੱਕਣ ਅਤੇ ਕਰਜ਼ ਮੁਆਫੀ, ਉਦਯੋਗੀਕਰਨ ਅਤੇ ਸਰਹੱਦੀ ਇਲਾਕਿਆਂ ਦੇ ਵਿਕਾਸ ਲਈ ਵਿਸ਼ੇਸ਼ ਪੈਕੇਜ ਬਾਰੇ ਵਿਚਾਰ-ਵਟਾਂਦਰਾ ਕੀਤਾ। ਨੀਤੀ ਆਯੋਗ ਨੇ ਫਸਲੀ ਵਿਭਿੰਨਤਾ, ਸਨਅਤ ਦੇ ਸੁਰਜੀਤੀਕਰਨ ਅਤੇ ਹੋਰ ਪ੍ਰੋਗਰਾਮਾਂ ਰਾਹੀਂ ਖਿੱਤੇ ਦੇ ਵਿਕਾਸ ਲਈ ਪੰਜਾਬ ਸਰਕਾਰ ਨਾਲ ਵਿਸਤ੍ਰਤ ਵਿਚਾਰ-ਵਟਾਂਦਰਾ ਕਰਨ ਵਾਸਤੇ ਨੀਤੀ ਆਯੋਗ ਨੇ ਪੰਜਾਬ ਦਾ ਦੌਰਾ ਕਰਨ ਬਾਰੇ ਸਹਿਮਤੀ ਪ੍ਰਗਟਾਈ। ਨੀਤੀ ਆਯੋਗ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਤਰਾਖੰਡ, ਜੰਮੂ ਤੇ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਰਗੇ ਸੂਬਿਆਂ ਨੂੰ ਸਨਅਤੀ ਰਿਆਇਤਾਂ ਦਾ ਪੰਜਾਬ ’ਤੇ ਕੋਈ ਪ੍ਰਭਾਵ ਨਹੀਂ ਪਵੇਗਾ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਨੀਤੀ ਆਯੋਗ ਦੇ ਉਪ ਚੇਅਰਮੈਨ ਨਾਲ ਮੁਲਾਕਾਤ



