Skip to content
Independent perspectives. Global stories.
BREAKING

ਗੁਰਦੁਆਰਾ ਏਕਤਾ ਵਿਹਾਰ ਵਿਖੇ ਵਿਸ਼ਾਲ ਕਵੀ ਦਰਬਾਰ-ਵਿਧਾਇਕ ਪਰਗਟ ਸਿੰਘ ਨੇ ਭਰੀ ਹਾਜ਼ਰੀ

Share this story

image ਜਲੰਧਰ, 16 ਮਈ (ਪੰਜਾਬ ਟਾਇਮਜ਼ ਬਿਊਰੋ)-  ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ (ਪਾਤਸ਼ਾਹੀ ਤੀਜੀ) ਏਕਤਾ ਵਿਹਾਰ ਨੇੜੇ ਕੁੱਕੀ ਢਾਬ ਜਲੰਧਰ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਕਵੀ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਪਿਆਰ ਨਾਲ ਕਰਵਾਇਆ ਗਿਆ।  ਇਸ ਮੌਕੇ ’ਤੇ ਗੁਰਦੁਆਰਾ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਜਪੁਜੀ ਸਾਹਿਬ ਦੇ ਪਾਠ ਅਤੇ ਅਰਦਾਸ ਵੀ ਕੀਤੀ ਗਈ। ਇਸ ਮੌਕੇ ’ਤੇ ਹਲਕਾ ਵਿਧਾਇਕ ਸ. ਪਰਗਟ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਿਰ ਹੋਏ। ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਹੋਏ ਕਵੀ ਦਰਬਾਰ ਵਿਚ ਪ੍ਰਸਿੱਧ ਪੰਜਾਬੀ ਕਵੀਆਂ ਪ੍ਰੋ: ਦਲਬੀਰ ਸਿੰਘ ਰਿਆੜ, ਸ. ਕੁਲਜੀਤ ਸਿੰਘ ਚਾਵਲਾ, ਸ. ਗੁਰਦੀਪ ਸਿੰਘ ਔਲਖ, ਸ. ਸੁਖਦੇਵ ਸਿੰਘ ਆਸੀ, ਸ. ਸੁਖਵਿੰਦਰ ਸਿੰਘ ਸੰਧੂ ਤੇ ਸ੍ਰੀ ਰਾਮ ਸਿੰਘ ਇਨਸਾਫ਼ ਨੇ ਕਵਿਤਾਵਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।  ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ. ਚਰਨਜੀਤ ਸਿੰਘ ਤੱਖਰ ਦੀ ਅਗਵਾਈ ਹੇਠ ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਕਵੀਆਂ ਤੋਂ ਇਲਾਵਾ ਯੂਥ ਅਕਾਲੀ ਦੇ ਪ੍ਰਧਾਨ ਸ. ਸੁਖਮਿੰਦਰ ਸਿੰਘ ਰਾਜਪਾਲ, ਸਕੱਤਰ ਯੂਥ ਅਕਾਲੀ ਦਲ ਗੁਰਵਿੰਦਰ ਸਿੰਘਅਤੇ ਕੌਂਸਲਰ ਸ੍ਰੀ ਬਲਰਾਜ ਠਾਕੁਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ’ਚ ਸੰਗਤ, ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸ੍ਰੀ ਸ਼ੀਤਲ ਕੁਮਾਰ ਢਿੱਲੋਂ, ਗ੍ਰੀਨ ਮਾਡਲ ਟਾਊਨ ਕਮੇਟੀ ਦੇ ਪ੍ਰਧਾਨ ਸ੍ਰੀ ਹਰੀ ਓਮ ਜਿੰਦਲ, ਸ.ਪਰਮਵੀਰ ਸਿੰਘ ਸੰਧੂ ਤੇ ਸ. ਅਨਮੋਲ ਸਿੰਘ ਆਦਿ ਹਾਜ਼ਰ ਸਨ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

WRITTEN BY