Skip to content
Independent perspectives. Global stories.
BREAKING

ਸਿੱਖਿਆ ਮੰਤਰੀ ਵੱਲੋਂ ਕੰਪਾਰਟਮੈਂਟ ਵਾਲਿਆਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦੇਣ ਦਾ ਫੈਸਲਾ

Share this story

image ਚੰਡੀਗੜ੍ਹ, 17 ਮਈ (ਪੰਜਾਬ ਟਾਇਮਜ਼ ਬਿਊਰੋ)- ਸਿੱਖਿਆ ਮੰਤਰੀ, ਪੰਜਾਬ, ਸ੍ਰੀਮਤੀ ਅਰੁਣਾ ਚੌਧਰੀ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਕੰਪਾਰਟਮੈਂਟ ਲੈਣ ਵਾਲੇ ਵਿਦਿਆਰਥੀਆਂ ਦੇ ਭਵਿੱਖ ਨੂੰ ਦੇਖਦਿਆਂ ਉਨ੍ਹਾਂ ਦਾ ਇੱਕ ਸਾਲ ਬਚਾਉਣ ਲਈ ਵੱਡੀ ਰਾਹਤ ਦਿੰਦਿਆਂ ਰੀ-ਅਪੀਅਰ ਦੀ ਪ੍ਰੀਖਿਆ 23 ਜੂਨ ਨੂੰ ਲੈਣ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਜਾਰੀ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ 63000 ਵਿਦਿਆਰਥੀ ਇੱਕ ਵਿਸ਼ੇ ਵਿੱਚ ਫੇਲ੍ਹ ਹੋਣ ਕਰਕੇ ਉਨ੍ਹਾਂ ਦੀ ਕੰਪਾਰਟਮੈਂਟ ਆਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਵੱਲੋਂ ਅਗਲੀ ਜਮਾਤ ਵਿੱਚ ਦਾਖਲਾ ਲੈਣ, ਕੋਰਸਾਂ ਵਿੱਚ ਦਾਖਲਾ ਲੈਣ ਜਾਂ ਕਿਸੇ ਨੌਕਰੀ ਲਈ ਅਪਲਾਈ ਕਰਨ ਨੂੰ ਧਿਆਨ ਵਿੱਚ ਰੱਖਦਿਆਂ ਕੰਪਾਰਟਮੈਂਟ ਦੀ ਪ੍ਰੀਖਿਆ ਪਹਿਲਾਂ ਲੈਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਪਾਰਟਮੈਂਟ ਦੀ ਪ੍ਰੀਖਿਆ 23 ਜੂਨ ਨੂੰ ਹੋਵੇਗੀ ਅਤੇ ਇਸ ਦਾ ਨਤੀਜਾ 10 ਦਿਨਾਂ ਦੇ ਅੰਦਰ ਐਲਾਨਿਆ ਜਾਵੇਗਾ।

WRITTEN BY