Skip to content
Independent perspectives. Global stories.
BREAKING

ਅਕਾਲੀ ਦਲ ਨਿਗਮ ਚੋਣਾਂ ’ਚ ਕਾਂਗਰਸ ਸਰਕਾਰ ਦਾ ਰਿਪੋਰਟ ਕਾਰਡ ਬਣਾਏਗਾ ਮੁੱਦਾ : ਡਾ. ਚੀਮਾ

Share this story

image ਚੰਡੀਗੜ, 18 ਮਈ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਉਹ ਪੰਜਾਬ ਵਿਚ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਵੱਲੋਂ ਸਮਾਜ ਦੇ ਹਰ ਵਰਗ ਨਾਲ ਕੀਤੀ ਵਾਅਦਾ-ਖਿਲਾਫੀ ਅਤੇ ਸੂਬੇ ਅੰਦਰ ਅਮਨ ਤੇ ਕਾਨੂੰਨ ਖਸਤਾ ਹਾਲਤ ਨੂੰ ਮੁੱਖ ਚੋਣ ਮੁੱਦਾ ਬਣਾਏਗਾ। ਇੱਥੇ ਪਾਰਟੀ ਦੇ ਮੁੱਖ ਦਫਤਰ ਵਿਚ ਜਲੰਧਰ ਦੇ ਕੌਂਸਲਰਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਕਾਂਗਰਸੀ ਗੁੰਡਿਆਂ ਦੁਆਰਾ ਕੀਤੇ ਜਾ ਰਹੇ ਸਿਆਸੀ ਕਤਲਾਂ ਅਤੇ ਸੂਬੇ ਅੰਦਰ ਪਸਰ ਚੁੱਕੇ ਜੰਗਲ ਰਾਜ ਨੂੰ ਵੀ ਉਜਾਗਰ ਕਰੇਗਾ। ਇੱਥੇ ਦੱਸਣਯੋਗ ਹੈ ਕਿ ਡਾਕਟਰ ਚੀਮਾ ਨੂੰ ਪਾਰਟੀ ਦਾ ਨਵਾਂ ਜਥੇਬੰਦਕ ਢਾਂਚਾ ਉਸਾਰਨ ਲਈ ਜਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਜ਼ਿਲਿ•ਆਂ ਦਾ ਇੰਚਾਰਜ ਬਣਾਇਆ ਗਿਆ ਹੈ। ਡਾਕਟਰ ਚੀਮਾ ਨੇ ਕਿਹਾ ਕਿ ਸੂਬੇ ਦੇ ਸਾਰੇ ਸ਼ਹਿਰਾਂ ਵਿਚ ਵਿਕਾਸ ਕਾਰਜਾਂ ਨੂੰ ਰੋਕ ਦਿੱਤਾ ਗਿਆ ਹੈ।

WRITTEN BY