ਫ਼ਤਹਿਗੜ੍ਹ ਸਾਹਿਬ, 18 ਮਈ (ਮਨੋਜ ਭਾਲਾ)- ਸੇਫ ਸਕੂਲ ਵਾਹਨ ਪਾਲਿਸੀ ਅਧੀਨ ਮਾਣਯੋਗ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਜਿਹੜੀਆਂ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਨਹੀਂ ਲਗਾਏ ਜਾਣਗੇ ਉਨ੍ਹਾਂ ਸਕੂਲਾਂ ਦੇ ਪ੍ਰਬੰਧਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਸਕੂਲੀ ਬੱਸਾਂ ਦੇ ਚਲਾਨ ਕੀਤੇ ਜਾਣਗੇ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀ ਹਰਭਜਨ ਸਿੰਘ ਮਹਿਮੀ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਮੰਡੀ ਗੋਬਿੰਦਗੜ੍ਹ ਦੇ ਗੋਬਿੰਦਗੜ੍ਹ ਪਬਲਿਕ ਸਕੂਲ ਵਿੱਚ ਆਯੋਜਿਤ ਕੀਤੇ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜਿਹੜੇ ਸਕੂਲ ਬੱਚਿਆਂ ਨੂੰ ਬੱਸਾਂ ਜਾਂ ਹੋਰ ਸਾਧਨਾਂ ਰਾਹੀਂ ਸਫਰ ਕਰਵਾਉਂਦੇ ਹਨ ਉਨ੍ਹਾਂ ਲਈ ਮਾਣਯੋਗ ਕੋਰਟ ਦੀਆਂ ਹਦਾਇਤਾਂ ਦੀ ਇੰਨ ਬਿੰਨ ਰੂਪ ਵਿੱਚ ਪਾਲਣਾ ਕਰਨੀ ਲਾਜ਼ਮੀ ਹੈ। ਸ੍ਰੀ ਮਹਿਮੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਵੱਲੋਂ ਸਮੂਹ ਸਕੂਲਾਂ ਨਾਲ ਤਾਲਮੇਲ ਕਰਕੇ ਸਕੂਲਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਵਿਸ਼ੇਸ ਤੌਰ ’ਤੇ ਮਹਿਲਾ ਸਹਾਇਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਟੀਮ ਨੇ ਬੱਸ ਡਰਾਈਵਰਾਂ ਨੂੰ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਅਨੁਸਾਰ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਬੱਸਾਂ ਵਿੱਚ ਨਿਰਧਾਰਤ ਸੀਟਾਂ ਤੋਂ ਵੱਧ ਬੱਚੇ ਨਾ ਬਿਠਾਏ ਜਾਣ ਅਤੇ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਤੇ ਮਹਿਲਾ ਸਹਾਇਕ ਤੋਂ ਬਿਨਾਂ ਬੱਚਿਆਂ ਨੂੰ ਬੱਸਾਂ ਵਿੱਚ ਸਫਰ ਨਾ ਕਰਵਾਇਆ ਜਾਵੇ। ਇਸ ਮੌਕੇ ਸਕੂਲ ਦੇ ਪਿੰ੍ਰਸੀਪਲ ਨੇ ਯੁਨਿਟ ਦਾ ਵਿਸ਼ੇਸ ਤੌਰ ’ਤੇ ਧੰਨਵਾਦ ਕੀਤਾ। 18 ਮਨੋਜ 1 -ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਗੋਬਿੰਦਗੜ੍ਹ ਪਬਲਿਕ ਸਕੂਲ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਲਗਾਏ ਗਏ ਜਾਗਰੂਕਤਾ ਕੈਂਪ ਦਾ ਦ੍ਰਿਸ਼।
ਸਕੂਲੀ ਬੱਸਾਂ ’ਚ ਕੈਮਰੇ ਨਾ ਲਗਾਉਣ ਵਾਲੇ ਪ੍ਰਬੰਧਕਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ : ਮਹਿਮੀ



