ਨਵੀਂ ਦਿੱਲੀ, 18 ਮਈ (ਪੰਜਾਬ ਟਾਇਮਜ਼ ਬਿਊਰੋ)- ਕੇਂਦਰੀ ਵਾਤਾਵਰਣ ਮੰਤਰੀ ਅਨਿਲ ਮਾਧਵ ਦੇਵ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। 60 ਸਾਲਾ ਦਵੇ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜ਼ਾਹਰ ਕਰਦੇ ਹੋਏ ਕਿਹਾ ਕਿ ਇਹ ਮੇਰੇ ਲਈ ਨਿੱਜੀ ਤੌਰ ‘ਤੇ ਬਹੁਤ ਵੱਡਾ ਨੁਕਸਾਨ ਹੈ।ਦਵੇ ਪਿਛਲੇ ਸਮੇਂ ਬੀਮਾਰ ਸਨ, ਜਿਸ ਕਾਰਨ ਉਨ੍ਹਾਂ ਨੂੰ ਏਮਜ਼ ‘ਚ ਭਰਤੀ ਵੀ ਕਰਵਾਇਆ ਗਿਆ ਸੀ।
ਕੇਂਦਰੀ ਵਾਤਾਵਰਣ ਮੰਤਰੀ ਅਨਿਲ ਮਾਧਵ ਦਵੇ ਦਾ ਦਿਹਾਂਤ



