ਬਰਨਾਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ

image ਬਰਨਾਲਾ, 19 ਮਈ (ਗੁਰਪ੍ਰੀਤ ਸਿੰਘ ਸੋਨੀ)- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਘਣਸ਼ਿਆਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ  ਅਧਿਕਾਰੀਆਂ/ ਕਰਮਚਾਰੀਆਂ ਨੂੰ ਅੱਤਵਾਦ ਤੇ ਹਿੰਸਾ ਦਾ ਡੱਟ ਕੇ ਵਿਰੋਧ ਕਰਨ ਦਾ ਪ੍ਰਣ ਦਿਵਾਇਆ। ਉਹਨਾਂ ਕਿਹਾ ਕਿ ਸਮੂਹ ਭਾਰਤਵਾਸੀ, ਜਿਨ੍ਹਾਂ ਨੂੰ ਅਹਿੰਸਾ ਅਤੇ ਸਹਿਣਸ਼ੀਲਤਾ ਦੀਆਂ ਸ਼ਾਨਦਾਰ ਰਵਾਇਤਾਂ ਵਿੱਚ ਅਟੁੱਟ ਵਿਸ਼ਵਾਸ ਹੈ, ਆਪਣੀ ਪੂਰੀ ਸ਼ਕਤੀ ਨਾਲ ਹਿੰਸਾ ਅਤੇ ਅੱਤਵਾਦ ਦਾ ਡੱਟ ਕੇ ਵਿਰੋਧ ਕਰਨ ਅਤੇ ਸਮੂਹ ਮਾਨਵਤਾ ਵਿੱਚ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਤ ਕਰਨ ਲਈ ਯਤਨ ਕਰਨ। ਉਹਨਾਂ ਕਿਹਾ ਕਿ ਸਾਨੂੰ ਸਮੁੱਚੇ ਮਨੁੱਖੀ ਭਾਈਚਾਰੇ ਨੂੰ ਇੱਕ ਸਮਾਨ ਸਮਝਣਾ ਚਾਹੀਦਾ ਹੈ ਅਤੇ ਅਜਿਹੀਆਂ ਸਮੂਹ ਢਾਹੂ ਤਾਕਤਾਂ ਵਿਰੁੱਧ ਲੜਨਾ ਚਾਹੀਦਾ ਹੈ, ਜਿਨ੍ਹਾਂ ਤੋਂ ਮਨੁੱਖੀ ਜਾਨਾਂ ਅਤੇ ਕਦਰਾਂ ਕੀਮਤਾਂ ਨੂੰ ਖਤਰਾ ਹੋਵੇ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਜਿਹੀਆਂ ਸਮਾਜ ਵਿਰੋਧੀ ਤਾਕਤਾਂ ਅਤੇ ਮਾੜੇ ਅਨਸਰਾਂ ਤੋਂ ਸੁਚੇਤ ਰਹਿਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਰਵਿੰਦਪਾਲ ਸਿੰਘ, ਸਹਾਇਕ ਕਮਿਸ਼ਨਰ ਸ਼ਾਇਰੀ ਮਲਹੋਤਰਾ, ਜ਼ਿਲ੍ਹਾ ਮਾਲ ਅਫ਼ਸਰ ਗਗਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹੋਏ।

Send this to a friend