ਅੱਤਵਾਦ ਦਾ ਕੋਈ ਵੀ ਧਰਮ ਨਹੀਂ ਹੁੰਦਾ : ਡੀਸੀ ਮਾਨਸਾ

image ਮਾਨਸਾ, 19 ਅਪ੍ਰੈਲ (ਰਮੇਸ਼ ਮਿੱਤਲ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਅੱਤਵਾਦ ਵਿਰੋਧੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਿੰਸਾ ਅਤੇ ਅੱਤਵਾਦ ਦਾ ਡੱਟ ਕੇ ਵਿਰੋਧ, ਟਾਕਰਾ ਕਰਨ ਅਤੇ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਬਣਾਈ ਰੱਖਣ ਦੀ ਸਹੁੰ ਚੁਕਾਈ। ਸ਼੍ਰੀ ਗੁਪਤਾ ਨੇ ਕਿਹਾ ਕਿ ਅੱਤਵਾਦ ਦਾ ਕੋਈ ਵੀ ਧਰਮ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸਾਨੂੰ ਅੱਤਵਾਦ ਦਾ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ ਅਤੇ ਅਜਿਹੀਆਂ ਤਾਕਤਾਂ, ਜਿੰਨ੍ਹਾਂ ਤੋਂ ਮਨੁੱਖੀ ਜਾਨਾਂ ਅਤੇ ਕਦਰਾਂ-ਕੀਮਤਾਂ ਨੂੰ ਖ਼ਤਰਾ ਹੋਵੇ, ਵਿਰੁੱਧ ਸਾਨੂੰ ਪੂਰੀ ਤਾਕਤ ਨਾਲ ਲੜਨਾ ਚਾਹੀਦਾ ਹੈ। ਇਸ ਮੌਕੇ ਜੀ.ਏ. (ਜ) ਓਮ ਪ੍ਰਕਾਸ਼ ਅਤੇ ਸੁਪਰਡੈਂਟ ਜਗਸੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜ਼ੂਦ ਸਨ।

Send this to a friend