ਜੰਗਲਾਤ ਮੰਤਰੀ ਵੱਲੋਂ ਪ੍ਰਮੁੱਖ ਮੁੱਖ ਵਣਪਾਲ ਨੂੰ 3 ਦਿਨਾਂ ’ਚ ਰਿਪੋਰਟ ਦੇਣ ਦੇ ਹੁਕਮ

image ਚੰਡੀਗੜ੍ਹ, 19 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ¦ਬੀ ਖੇਤਰ ’ਚ ਜੰਗਲਾਤ ਵਿਭਾਗ ਦੀ ਜ਼ਮੀਨ ਵਿੱਚੋਂ ਸਿੰਚਾਈ ਦੀਆਂ ਨਾਜਾਇਜ ਪਾਈਪਾਂ ਵਿਛਾਏ ਜਾਣ ਦੀਆਂ ਖ਼ਬਰਾਂ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਪ੍ਰਮੁੱਖ ਮੁੱਖ ਵਣਪਾਲ ਸ੍ਰੀ ਕੁਲਦੀਪ ਕੁਮਾਰ ਨੂੰ ਇਸ ਮਾਮਲੇ ਦੀ ਜਾਂਚ ਰਿਪੋਰਟ 3 ਦਿਨਾਂ ’ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸ. ਧਰਮਸੋਤ ਨੇ ਕਿਹਾ ਕਿ ਜੰਗਲਾਤ ਦੀ ਜ਼ਮੀਨ ਬਿਨ੍ਹਾਂ ਮਨਜ਼ੂਰੀ ਲਏ ਵਰਤੇ ਜਾਣਾ ਬੜਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ’ਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ। ਸ. ਧਰਮਸੋਤ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਇਹ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਕਿ ਉਹ ਆਪਣੇ ਅਧੀਨ ਆਉਂਦੇ ਜੰਗਲਾਤ ਖੇਤਰਾਂ ਦੀਆਂ ਜ਼ਮੀਨਾਂ ’ਤੇ ਹੋਏ ਨਾਜਾਇਜ਼ ਕਬਜਿਆਂ ਨੂੰ ਛੁਡਾਉਣ ਅਤੇ ਇਨ੍ਹਾਂ ਜ਼ਮੀਨਾਂ ’ਤੇ ਵੱਖ-ਵੱਖ ਤਰ੍ਹਾਂ ਦੇ ਹਰੇ-ਭਰੇ ਪੌਦੇ ਲਗਾਉਣੇ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ’ਚੋਂ ਹਰ ਤਰ੍ਹਾਂ ਦੇ ਮਾਫੀਏ ਅਤੇ ਨਾਜਇਜ ਕਬਜਿਆਂ ਨੂੰ ਸਖ਼ਤੀ ਨਾਲ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

Send this to a friend