ਚੰਡੀਗੜ੍ਹ, 19 ਮਈ (ਪੰਜਾਬ ਟਾਇਮਜ਼ ਬਿਊਰੋ)- ਵਧਦੀ ਗਰਮੀ ਨੂੰ ਦੇਖਦਿਆਂ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 7.30 ਤੋਂ ਦੁਪਹਿਰ 12 ਵਜੇ ਤੱਕ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 7.30 ਤੋਂ ਦੁਪਹਿਰ 12.30 ਵਜੇ ਤੱਕ ਕੀਤਾ ਗਿਆ ਹੈ। ਗਰਮੀਆਂ ਦੀਆਂ ਛੁੱਟੀਆਂ 1 ਤੋਂ 30 ਜੂਨ ਤੱਕ ਹੋਣਗੀਆਂ।