Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ 1994 ’ਚ ਪੀਲੀਭੀਤ ਜੇਲ੍ਹ ਅੰਦਰ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਦੀ ਮੱਦਦ ਕਰੇਗੀ : ਪ੍ਰੋ. ਕਿਰਪਾਲ ਸਿੰਘ ਬਡੂੰਗਰ

Share this story

image ਅੰਮ੍ਰਿਤਸਰ, 21 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਹੋਣ ਦੇ ਨਾਤੇ ਮੁਸ਼ਕਿਲ ਹਾਲਾਤ ਸਮੇਂ ਸਿੱਖਾਂ ਦੀ ਹਮੇਸ਼ਾ ਮੱਦਦ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਕ ਪ੍ਰੈ¤ਸ ਬਿਆਨ ਵਿਚ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਿੱਖਾਂ ਨਾਲ ਹੋਈਆਂ ਵਧੀਕੀਆਂ ਦੇ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੇ ਆਪਣੀ ਬਣਦੀ ਜਿੰਮੇਵਾਰੀ ਨਿਭਾਈ ਹੈ। ਪ੍ਰੋ. ਬਡੂੰਗਰ ਨੇ ਉ¤ਤਰ ਪ੍ਰਦੇਸ਼ ਦੇ ਪੀਲੀਭੀਤ ਜੇਲ੍ਹ ਅੰਦਰ ਸੰਨ 1994 ਵਿਚ ਅਣਮਨੁੱਖੀ ਤਸ਼ੱਦਦ ਨਾਲ ਮਾਰੇ ਗਏ ਸੱਤ ਸਿੱਖਾਂ ਸਮੇਤ ਜ਼ਖ਼ਮੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਨਾ ਦਿੱਤੇ ਜਾਣ ਦੀ ਮੀਡੀਆ ਰਾਹੀਂ ਸਾਹਮਣੇ ਆਈ ਖਬਰ ਸਬੰਧੀ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਕਾਂਡ ਦੇ ਪੀੜਤਾਂ ਨਾਲ ਹਮਦਰਦੀ ਰੱਖਦੀ ਹੈ। ਉਨ੍ਹਾਂ ਆਖਿਆ ਕਿ ਸਮੇਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਇਨ੍ਹਾਂ ਦੀ ਸਹਾਇਤਾ ਕੀਤੀ ਗਈ ਸੀ ਅਤੇ ਅੱਗੋਂ ਵੀ ਪੀੜਤਾਂ ਦੀ ਲੋੜ ਅਨੁਸਾਰ ਸਹਾਇਤਾ ਕੀਤੀ ਜਾਵੇਗੀ। ਇਸ ਸਬੰਧੀ ਪ੍ਰਭਾਵਿਤ ਪਰਿਵਾਰ ਬਿਨਾਂ ਝਿਜਕ ਉਨ੍ਹਾਂ ਨੂੰ ਮਿਲ ਸਕਦੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਅਤੇ ਨਿੱਜੀ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੂੰ ਵੀ ਮਿਲਿਆ ਜਾ ਸਕਦਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਅਜੇ ਤਿੰਨ ਦਿਨ ਪਹਿਲਾਂ ਹੀ ਉਨ੍ਹਾਂ ਨੇ ਪੀਲੀਭੀਤ (ਉ¤ਤਰ ਪ੍ਰਦੇਸ਼) ਵਿਖੇ ਸੰਨ 1991 ਦੇ ਫਰਜੀ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਸਿੱਖਾਂ ਦੇ ਚਾਰ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਹੈ।

WRITTEN BY