ਚੰਡੀਗੜ੍ਹ- ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦਸਵੀਂ ਵਿੱਚ ਮੋਹਰੀ ਪੁਜੀਸ਼ਨਾਂ, ਮੈਰਿਟ ਹਾਸਲ ਕਰਨ ਵਾਲੇ ਅਤੇ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸਖਤ ਮਿਹਨਤ ਦਾ ਫਲ ਹੈ ਜਿਸ ਲਈ ਅਧਿਆਪਕ ਅਤੇ ਮਾਪਿਆਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਅਧਿਆਪਕਾਂ ਅਤੇ ਬੋਰਡ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਆਪਣੀ ਸਖਤ ਮਿਹਨਤ ਅਤੇ ਲਗਨ ਨਾਲ ਇਸੇ ਤਰ੍ਹਾਂ ਮੱਲਾਂ ਮਾਰਨਗੇ। ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਦਾ ਇਕ ਸਾਲ ਬਚਾਉਣ ਲਈ ਰੀਅਪੀਅਪ (ਅਨੁਪੂਰਕ) ਪ੍ਰੀਖਿਆਵਾਂ 24 ਜੂਨ ਤੋਂ ਹੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ।