ਸਾਧੂ ਸਿੰਘ ਧਰਮਸੋਤ ਵੱਲੋਂ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ

image ਚੰਡੀਗੜ੍ਹ, 24 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਭਾਰਤ ਸਰਕਾਰ ਨੂੰ ਪੰਜਾਬ ਸੂਬੇ ਨਾਲ ਸਬੰਧਤ ਵੱਖ-ਵੱਖ ਭਲਾਈ ਸਕੀਮਾਂ ਦੇ ਕੁੱਲ 1259 ਕਰੋੜ ਰੁਪਏ ਦੇ ਕੇਂਦਰੀ ਹਿੱਸੇ ਦੀ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਅੱਜ ਨਵੀਂ ਦਿੱਲੀ ਦੇ ਸ਼ਾਸਤਰੀ ਭਵਨ ਵਿਖੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸ਼ਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਨਾਲ ਮੀਟਿੰਗ ਮਗਰੋਂ ਸ. ਧਰਮਸੋਤ ਨੇ ਦੱਸਿਆ ਕਿ ਸੂਬੇ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਵਿਭਿੰਨ ਭਲਾਈ ਸਕੀਮਾਂ ਦੇ ਕੇਂਦਰੀ ਹਿੱਸੇ ਦੇ 1259 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ ਹਨ, ਜਿਨ੍ਹਾਂ ਨੂੰ ਤੁਰੰਤ ਜਾਰੀ ਕੀਤੇ ਜਾਣ ਲਈ ਸ੍ਰੀ ਥਾਵਰ ਚੰਦ ਗਹਿਲੋਤ ਤੱਕ ਪਹੁੰਚ ਕੀਤੀ ਗਈ ਹੈ।

Send this to a friend