ਮਾਨਸਾ, 24 ਮਈ (ਰਮੇਸ਼ ਮਿੱਤਲ)- ਸਾਂਝ ਕੇਂਦਰ ਆਮ ਜਨਤਾ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਇਹ ਗੱਲ ਆਖਦਿਆਂ ਐੱਸ.ਐੱਸ.ਪੀ. ਪਰਮਬੀਰ ਸਿੰਘ ਪਰਮਾਰ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਦੌਰਾਣ ਜ਼ਿਲ੍ਹੇ ‘ਚ ਖੋਲ੍ਹੇ ਗਏ ਸਾਂਝ ਕੇਂਦਰਾਂ ਤੋਂ 3863 ਵਿਅਕਤੀਆਂ ਨੇ ਸੇਵਾਵਾਂ ਪ੍ਰਾਪਤ ਕੀਤੀਆਂ ਹਨ। ਸ਼੍ਰੀ ਪਰਮਾਰ ਨੇ ਦੱਸਿਆ ਕਿ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਸਾਂਝ ਕੇਂਦਰ ਅਤੇ ਸਬ ਡਵੀਜ਼ਨ ਪੱਧਰ ਵਿਖੇ ਸਥਾਪਿਤ 4 ਸਾਂਝ ਕੇਂਦਰਾਂ ਸਮੇਤ 9 ਥਾਣਿਆਂ ‘ਚ ਸਥਾਪਿਤ ਪੁਲਿਸ ਸਟੇਸ਼ਨ ਸਾਂਝ ਕੇਂਦਰ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਕਾਫ਼ੀ ਲਾਭਦਾਇਕ ਸਾਬਿਤ ਹੋ ਰਹੇ ਹਨ। ਸ਼੍ਰੀ ਪਰਮਾਰ ਨੇ ਆਮ ਲੋਕਾਂ ਨੂੰ ਪੁਲਿਸ ਸਾਂਝ ਕੇਂਦਰਾਂ ਤੋਂ ਸੁਖਾਲੇ ਮਾਹੌਲ ਹੇਠ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।