ਸਮਰਾਲਾ, 25 ਮਈ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ ਦੇ ਮੈਂਬਰ ਜਥੇਦਾਰ ਕਿਰਪਾਲ ਸਿੰਘ ਖੀਰਨੀਆਂ ਨਹੀਂ ਰਹੇ ਉਨ੍ਹਾਂ ਦਾ ਅੱਜ ਸਵੇਰੇ ਲੁਧਿਆਣਾ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ 85 ਵਰ੍ਹਿਆਂ ਦੇ ਸਨ , ਉਹ ਲੰਮਾ ਸਮਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ।ਉਹ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਦੇ ਸਤਿਕਾਰਯੋਗ ਪਿਤਾ ਜੀ ਸਨ।