ਹੰਢਿਆਇਆ, 25 ਮਈ (ਗੁਰਮੀਤ ਸਿੰਘ ਬਰਨਾਲਾ)- ਜੀ.ਐਨ ਸੀਨੀਅਰ ਸੈਕੰਡਰੀ ਸਕੂਲ ਸੁਖਪੁਰਾ ਦੀ ਹੋਣਹਾਰ ਵਿਦਿਆਰਥਣ ਮਨਪ੍ਰੀਤ ਕੋਰ ਜਿਸ ਨੇ ਬਾਰ੍ਹਵੀਂ ਕਲਾਸ ’ਚੋਂ ਵਧੀਆ ਨੰਬਰ ਲੈਕੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ, ਨੂੰ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਂਈ ਨੇ ਧਾਰਮਿਕ ਚਿੰਨ੍ਹ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਪੰਜਗੁਰਾਂਈ ਨੇ ਸਕੂਲ ਦੇ ਸਮੂਹ ਸਟਾਫ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਲੜਕੀਆਂ ਹਰ ਖੇਤਰ ’ਚ ਮੋਹਰੀ ਰੋਲ ਅਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੇਟੀਆਂ ਦਾ ਪਾਲਣ ਪੋਸ਼ਣ ਵੀ ਬੇਟੇ ਦੇ ਤਰ੍ਹਾਂ ਹੀ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਮਾਨ, ਪ੍ਰਿੰਸੀਪਲ ਅਸ਼ੋਕ ਠਾਕੁਰ, ਪੰਚਾਇਤ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।