ਮੈਡੀਕਲ ਕਾਊਂਸਿਲ ਆਫ ਇੰਡੀਆ ਵੱਲੋਂ ਗਿਆਨ ਸਾਗਰ ਇੰਸਟੀਚਿਊਟ ਦੇ ਵਿਦਿਆਰਥੀਆਂ ਦੇ ਤਬਾਦਲੇ ਦੇ ਪ੍ਰਸਤਾਵ ਨੂੰ ਪ੍ਰਵਾਨਗੀ

ਚੰਡੀਗੜ੍ਹ, 26 ਮਈ (ਪੰਜਾਬ ਟਾਇਮਜ਼ ਬਿਊਰੋ)- ਮੈਡੀਕਲ ਕਾਊਂਸਿਲ ਆਫ ਇੰਡੀਆ (ਐਮ ਸੀ ਆਈ) ਦੀ ਐਗਜ਼ੀਕਿਊਟਿਵ ਕਮੇਟੀ ਨੇ ਗਿਆਨ ਸਾਗਰ ਇਸਟੀਚਿਊਟ ਵਿਚ (ਮੈਡੀਕਲ, ਡੈਂਟਲ, ਨਰਸਿੰਗ ਅਤੇ ਫਿਜ਼ੀਓਥੈਰੇਪੀ ਆਦਿ) ਪੜ ਰਹੇ ਵਿਦਿਆਰਥੀਆਂ ਨੂੰ ਪੰਜਾਬ ਦੇ ਦੂਜੇ ਸਰਕਾਰੀ/ ਪ੍ਰਾਈਵੇਟ ਕਾਲਜ਼ਾਂ ਵਿੱਚ ਤਬਦੀਲ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਵੱਲੋਂ ਇਹ ਮਾਮਲਾ ਐਮ. ਸੀ. ਆਈ ਦੀ ਕਾਰਜਕਾਰੀ ਕਮੇਟੀ ਅੱਗੇ ਨਿੱਜੀ ਤੌਰ ਤੇ ਰੱਖਿਆ ਗਿਆ ਅਤੇ ਗਿਆਨ ਸਾਗਰ ਇੰਸਟੀਚਿਊਟ ਦੇ ਦੋ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਲਈ ਪ੍ਰਸਤਾਵ ਪੇਸ਼ ਕੀਤਾ। ਉਹਨਾਂ ਦੱਸਿਆ ਕਿ ਇਸ ਪ੍ਰਸਤਾਵ ਨੂੰ ਮੰਨਦੇ ਹੋਏ ਐਨ. ਸੀ. ਆਈ. ਨੇ ਵਿਦਿਆਰਥੀਆਂ ਨੁੂੰ ਦੂਜੇ ਸੰਸਥਾਨਾਂ ਵਿੱਚ ਤਬਦੀਲ ਕਰਨ ਸਬੰਧੀ ਪ੍ਰਵਾਨਗੀ ਦੇ ਦਿੱਤੀ ਹੈ।

Send this to a friend