ਅੰਮ੍ਰਿਤਸਰ, 28 ਮਈ (ਪੰਜਾਬ ਟਾਇਮਜ਼ ਬਿਊਰੋ)- ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਭਲਕੇ ਸੋਮਵਾਰ ਨੂੰ ਗੁਰੂ ਨਗਰੀ ਅੰਮ੍ਰਿਤਸਰ ਆ ਰਹੇ ਹਨ।ਉਨ੍ਹਾਂ ਦੀ ਇੱਕ ਸਥਾਨਕ ਅਦਾਲਤ ਵਿੱਚ ਤਾਰੀਕ ਹੈ। ਇਸ ਮੌਕੇ ’ਤੇ ਉਹ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਪਾਰਟੀ ਵਰਕਰਾਂ ਤੇ ਲੀਡਰਾਂ ਨਾਲ ਮੁਲਾਕਾਤ ਵੀ ਕਰਨਗੇ।ਕੇਜਰੀਵਾਲ ਕੱਲ੍ਹ 11 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਉਸ ਮਗਰੋਂ ਅੰਮ੍ਰਿਤਸਰ-ਅਟਾਰੀ ਰੋਡ ‘ਤੇ ਇੱਕ ਰਿਸੋਰਟ ਵਿੱਚ ਪਾਰਟੀ ਵਰਕਰਾਂ ਲਈ ਰੱਖੇ ਗਏ ਖ਼ਾਸ ਸਮਾਗਮ ਵਿੱਚ ਸ਼ਿਰਕਤ ਕਰਨਗੇ।