Skip to content
Independent perspectives. Global stories.
BREAKING

ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਐਲਾਨ

Share this story

image ਚੰਡੀਗੜ੍ਹ, 30 ਮਈ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦਾ ਪੁਨਰਗਠਨ ਕਰਦੇ ਹੋਏ ਅੱਜ ਨਵੀਂ ਕੋਰ ਕਮੇਟੀ ਦਾ ਐਲਾਨ ਕੀਤਾ। ਅੱਜ ਐਲਾਨੀ ਗਈ ਕੋਰ ਕਮੇਟੀ ਵਿੱਚ ਪਹਿਲਾਂ ਤੋਂ ਮੌਜੂਦ ਸਾਰੇ ਮੈਂਬਰਾਂ ਸਮੇਤ ਚਾਰ ਨਵੇਂ ਮੈਂਬਰ ਵੀ ਸ਼ਾਮਲ ਕੀਤੇ ਗਏ ਹਨ। ਪਾਰਟੀ ਦੇ ਸਰਪ੍ਰਸਤ ਸ. ਪਰਕਾਸ਼ ਸਿੰਘ ਬਾਦਲ ਪਹਿਲਾਂ ਦੀ ਤਰ੍ਹਾਂ ਹੀ ਪਾਰਟੀ ਦੀ ਕੋਰ ਕਮੇਟੀ ਦੀ ਸਰਪ੍ਰਸਤੀ ਕਰਦੇ ਰਹਿਣਗੇ।ਇਸ ਕਮੇਟੀ ਵਿੱਚ ਜਿਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ ਉਨ੍ਹਾਂ ਵਿੱਚ ਸ. ਸੁਖਦੇਵ ਸਿੰਘ ਢੀਂਡਸਾ, ਸ. ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਤੋਤਾ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ. ਬਲਵਿੰਦਰ ਸਿੰਘ ਭੂੰਦੜ, ਸ. ਚਰਨਜੀਤ ਸਿੰਘ ਅਟਵਾਲ, ਸ. ਨਿਰਮਲ ਸਿੰਘ ਕਾਹਲੋਂ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਸੁੱਚਾ ਸਿੰਘ ਲੰਗਾਹ, ਜਥੇਦਾਰ ਅਜੀਤ ਸਿੰਘ ਕੋਹਾੜ, ਸ. ਜਨਮੇਜਾ ਸਿੰਘ ਸੇਖੋਂ, ਸ. ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਸ. ਸੇਵਾ ਸਿੰਘ ਸੇਖਵਾਂ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਸ. ਗੁਲਜਾਰ ਸਿੰਘ ਰਾਣੀਕੇ, ਸ. ਹਰੀ ਸਿੰਘ ਜੀਰਾ, ਸ. ਅਵਤਾਰ ਸਿੰਘ ਹਿੱਤ, ਸ. ਬਿਕਰਮ ਸਿੰਘ ਮਜੀਠੀਆ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਸੁਰਜੀਤ ਸਿੰਘ ਰੱਖੜਾ ਅਤੇ ਸ. ਬਲਦੇਵ ਸਿੰਘ ਮਾਨ ਦੇ ਨਾਮ ਸ਼ਾਮਲ ਹਨ। ਨਵੀਂ ਬਣੀ ਕੋਰ ਕਮੇਟੀ ਦੀ ਪਹਿਲੀ ਮੀਟਿੰਗ 3 ਜੁਨ ਨੂੰ ਜਲੰਧਰ ਵਿਖੇ ਬਾਅਦ ਦੂਪਿਹਰ 3 ਵਜੇ ਹੋਵੇਗੀ। ਜਿਸ ਵਿੱਚ ਮੌਜੁਦਾ ਰਾਜਨੀਤਕ ਸਥਿਤੀ ਉਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

WRITTEN BY