ਸੁਰੱਖਿਆ ਦੇ ਮੱਦੇਨਜ਼ਰ ਕੀਤੀ ਵਾਹਨਾਂ ਦੀ ਚੈਕਿੰਗ

image ਬਟਾਲਾ, 30 ਮਈ (ਅਰਵਿੰਦਰ ਸਿੰਘ ਮਠਾਰੂ)- ਭਾਰਤ ਸਰਕਾਰ ਦੀਆਂ ਸਖ਼ਤ ਹਦਾਇਤਾ ਅਨੁਸਾਰ ਅਤੇ ਦੇਸ਼ ਦੀ ਸੁਰੱਖਿਆਂ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ। ਦੇਸ਼ ਦੀ ਸਾਂਤੀ ਨੂੰ ਭੰਗ ਕਰਨ ਲਈ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਤਾਕ ਵਿੱਚ ਅੱਤਵਾਦੀ ਸੰਗਠਨ ਹਮੇਸ਼ਾ ਮੌਕੇ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ। ਇਨ੍ਹਾਂ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬੇ ਭੰਗ ਕਰਨ ਲਈ ਹਮੇਸ਼ਾ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਅਤੇ ਦੇਸ਼ ਵਿਰੋਧੀ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਸੁਰੱਖਿਆ ਜਵਾਨ ਹਮੇਸ਼ਾ ਤਿਆਰ ਰਹਿੰਦੇ ਹਨ। ਇਸੇ ਸਬੰਧ ਵਿੱਚ ਕਸਬਾ ਪੰਜਗਰਾਈਆਂ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ। ਜਿਸ ਦੌਰਾਨ ਹਰੇਕ ਵਾਹਨ ਦੀ ਬੜੀ ਬਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਮੌਕੇ ਪੁਲਸ ਚੌਕੀ ਪੰਜਗਰਾਈਆਂ ਦੇ ਇੰਚਾਰਜ ਸ: ਬਲਵਿੰਦਰ ਸਿੰਘ ਨੇ ਦੱਸਿਆ ਇਹ ਤਲਾਸ਼ੀ ਅਭਿਆਨ ਅਤੇ ਐਸ ਐਸ ਪੀ ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਪੁਲਿਸ ਪਾਰਟੀ ਵਿੱਚ ਬਲਵਿੰਦਰ ਸਿੰਘ ਏ ਐਸ ਆਈ, ਰਜਿੰਦਰ ਸਿੰਘ ਹੌਲਦਾਰ, ਬਲਵਿੰਦਰ ਸਿੰਘ ਹੌਲਦਾਰ ਅਤੇ ਰੈਪਿਡ ਪੁਲਿਸ ਦੇ ਮੁਲਾਜ਼ਮ ਵੀ ਹਾਜ਼ਰ ਸਨ।

Send this to a friend