ਪੰਜਾਬ ਕਾਂਗਰਸ ਸਕੱਤਰ ਰਣਬੀਰ ਸਿੰਘ ਸਿੱਧੂ ਨੇ ਖਜ਼ਾਨਾ ਮੰਤਰੀ ਨਾਲ ਮੁਲਾਕਾਤ ਕਰ ਹਲਕੇ ਦੀਆਂ ਕਈ ਸਮੱਸਿਆਵਾਂ ਦੱਸੀਆਂ

image ਤਲਵੰਡੀ ਸਾਬੋ, 31 ਮਈ (ਰਾਮ ਰੇਸ਼ਮ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਅਤੇ ਟਕਸਾਲੀ ਕਾਂਗਰਸੀ ਆਗੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਣਬੀਰ ਸਿੰਘ ਸਿੱਧੂ ਨੇ ਬੀਤੇ ਦਿਨ ਪੰਜਾਬ ਦੇ ਖਜਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਜਿੱਥੇ ਉਨ੍ਹਾਂ ਨੂੰ ਹਲਕੇ ਦੀਆਂ ਕਈ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਉ¤ਥੇ ਕੁਝ ਟਕਸਾਲੀ ਕਾਂਗਰਸੀ ਵਰਕਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਦੱਸਿਆ। ਸ. ਸਿੱਧੂ ਨੇ ਬੀਤੇ ਦਿਨ ਖਜਾਨਾ ਮੰਤਰੀ ਸ. ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਲਕਾ ਤਲਵੰਡੀ ਸਾਬੋ ਦੀਆਂ ਕਈ ਅਜਿਹੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਜਿਨ੍ਹਾਂ ਵੱਲ ਅੱਜ ਤੱਕ ਧਿਆਨ ਹੀ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਸ਼ਹਿਰ ਦੀਆਂ ਕੁੱਝ ਥਾਵਾਂ ‘ਤੇ ਅਧੂਰੇ ਪਏ ਵਿਕਾਸ ਲਈ ਰਾਸ਼ੀ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਤਾਂ ਕਿ ਉਕਤ ਅਧੁੂਰੇ ਵਿਕਾਸ ਕਾਰਜਾਂ ਦਾ ਨਿਰਮਾਣ ਪੂਰਾ ਕਰਵਾਇਆ ਜਾ ਸਕੇ।ਇਸ ਮੌਕੇ ਖਜਾਨਾ ਮੰਤਰੀ ਨੇ ਸ. ਸਿੱਧੂ ਤੋਂ ਹਲਕੇ ਅੰਦਰ ਕਾਂਗਰਸ ਪਾਰਟੀ ਦੀਆਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਤੇ ਸਿੱਧੂ ਨੇ ਉਨ੍ਹਾਂ ਨੂੰ ਪਾਰਟੀ ਦੇ ਕੁਝ ਟਕਸਾਲੀ ਵਰਕਰਾਂ ਨੂੰ ਅਜੇ ਵੀ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂੰ ਕਰਵਾਇਆ ਜਿਨ੍ਹਾਂ ਦਾ ਮੰਤਰੀ ਨੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਖਜਾਨਾ ਮੰਤਰੀ ਨੇ ਸਿੱਧੂ ਨੂੰ ਇਹ ਵੀ ਯਕੀਨ ਦੁਆਇਆ ਕਿ ਸ਼ਹਿਰ ਜਾਂ ਹਲਕੇ ਦਾ ਕੋਈ ਵਿਕਾਸ ਕਾਰਜ ਅਧੂਰਾ ਨਹੀ ਰਹਿਣ ਦਿੱਤਾ ਜਾਵੇਗਾ ਤੇ ਉਹ ਰਹਿੰਦੇ ਕੰਮਾਂ ਦੀ ਉਨ੍ਹਾਂ ਨੂੰ ਸੂਚੀ ਮੁਹੱਈਆ ਕਰਵਾਉਣ ਤਾਂਕਿ ਉਨ੍ਹਾਂ ਲਈ ਰਾਸ਼ੀ ਜਾਰੀ ਕੀਤੀ ਜਾ ਸਕੇ।

Send this to a friend