June 20, 2026 4:27 am

ਮਨਮੋਹਨ-ਸ਼ਰੀਫ ਮੁਲਾਕਾਤ ਨੂੰ ਲੈ ਕੇ ਭਾਜਪਾ ਨੇ ਚੁੱਕੇ ਸਵਾਲ

ਨਵੀਂ ਦਿੱਲੀ, 25 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਭਾਰਤੀ ਜਨਤਾ ਪਾਰਟੀ ਦੇ ਆਗੂ ਯਸ਼ਵੰਤ ਸਿਨ੍ਹਾ ਨੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੋਂ ਪੁੱਛਿਆ ਹੈ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਮੁਲਾਕਾਤ ਕਰਨ ਦੀ ਕੀ ਇਹ ਠੀਕ ਸਮਾਂ ਹੈ? ਸਿਨ੍ਹਾ ਨੇ ਕਿਹਾ ਕਿ ਅੱਤਵਾਦ ਅਤੇ ਗੱਲਬਾਤ ਦੋਵੇਂ ਨਾਲ ਨਾਲ ਨਹੀਂ ਚੱਲ ਸਕਦੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਮੁੰਬਈ ‘ਤੇ 26/11 ਦੇ ਹਮਲਿਆਂ ਸਹਿਤ ਸਰਹੱਦ ਪਾਰ ਤੋਂ ਅੱਤਵਾਦ ਦੀਆਂ ਕਾਰਵਾਈਆਂ ‘ਚ ਸ਼ਾਮਲ ਰਿਹਾ ਹੈ ਅਤੇ ਉਸ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਕੰਟਰੋਲ ਰੇਖਾ ‘ਤੇ ਦੇਸ਼ ਨੇ ਉਸ ਦੇ ਵਿਵਹਾਰ ਨੂੰ ਦੇਖਿਆ ਹੈ, ਜੋ ਪੂਰਾ ਤਰ੍ਹਾਂ ਨਾਲ ਅਪਮਾਨਜਨਕ ਹੈ। ਇਸ ਲਈ ਕੀ ਇਹ ਪਾਕਿਸਤਾਨ ਨਾਲ ਗੱਲਬਾਤ ਲਈ ਢੁੱਕਵਾਂ ਸਮਾਂ ਹੈ?

Send this to a friend