May 23, 2026 10:24 pm

ਕਸ਼ਮੀਰ ਦੇ ਨਾਲ ਗਲਤ ਵਿਵਹਾਰ ਕਰ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

rahul gandhi 121116 ਨਵੀਂ ਦਿੱਲੀ, 4 ਜੂਨ (ਪੰਜਾਬ ਟਾਇਮਜ਼ ਬਿਊਰੋ)- ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਕਸ਼ਮੀਰ ’ਚ ਵਧਦੇ ਤਨਾਅ ‘ਤੇ ਉਨ੍ਹਾਂ ਨੇ ਕਿਹਾ ਕਿ ਕਸ਼ਮੀਰ ਦੇ ਹਾਲਾਤ ਸੰਭਾਲਣ ‘ਚ ਕੇਂਦਰ ਸਰਕਾਰ ਅਤੇ ਨਰਿੰਦਰ ਮੋਦੀ ਨਾਕਾਮ ਰਹੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਸ਼ਮੀਰ ਦੇ ਨਾਲ ਗਲਤ ਵਿਵਹਾਰ ਕਰ ਰਹੀ ਹੈ। ਰਾਹੁਲ ਨੇ ਕਿਹਾ ਕਿ ਆਪਣੀ ਅਕਾਉਂਟੀਆਂ ਕਾਰਨ ਉਹ ਦੇਸ਼ ਲਈ ਸਮੱਸਿਆ ਪੈਦਾ ਕਰ ਰਹੇ ਹਨ ਅਤੇ ਕਸ਼ਮੀਰ ਮੁੱਦੇ ‘ਤੇ ਰਾਜਨੀਤੀ ਕਰ ਰਹੇ ਹਨ। ਰਾਹੁਲ ਨੇ ਕਿਹਾ ਕਿ ਕਸ਼ਮੀਰ ਭਾਰਤੀ ਦੀ ਤਾਕਤ ਹੈ ਪਰ ਸਰਕਾਰ ਇਸ ਨੂੰ ਕਮਜ਼ੋਰੀ ਬਣਾਉਂਦੀ ਜਾ ਰਹੀ ਹੈ। ਸ਼ਨੀਵਾਰ ਨੂੰ ਜੰਮੂ ਤੋਂ ਕਸ਼ਮੀਰ ਵੱਲ ਜਾ ਰਹੇ ਸੈਨਾ ਦੇ ਕਾਫਿਲੇ ’ਤੇ ਅੱਤਵਾਦੀ ਹਮਲਾ ਹੋਇਆ ਹੈ।

Send this to a friend