ਕੰਪਨੀ ਪੰਜਾਬ ਦੇ ਸਾਰੇ ਕਿਸਾਨਾਂ ਨੂੰ ਸਟੇਟ ਡਿਜੀਟਲ ਐਗਰੀਕਲਚਰ ਪਲੈਟਫਾਰਮ ਮੁਹੱਈਆ ਕਰਵਾਵੇਗੀ
ਚੰਡੀਗੜ੍ਹ, 5 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਮੁਸ਼ਕਿਲਾਂ ਨੂੰ ਹੱਲ ਕਰਨ ਵਾਲੀ ਇਜ਼ਰਾਈਲ ਅਧਾਰਿਤ ਕੰਪਨੀ ਅਰਨਾ ਦੀ ਭਾਈਵਾਲੀ ਨਾਲ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਦੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕੰਪਨੀ ਸੂਬੇ ਦੀ ਸਮੱਸਿਆਵਾਂ ਵਿੱਚ ਘਿਰੀ ਹੋਈ ਕਿਸਾਨੀ ਨੂੰ ਤਕਨੀਕੀ ਗਿਆਨ ਮੁਹੱਈਆ ਕਰਵਾ ਕੇ ਫਸਲਾਂ ਦੇ ਝਾੜ ਅਤੇ ਆਮਦਨ ਵਿੱਚ ਵਾਧਾ ਕਰਨ ਦੀ ਜੁਗਤ ਦੱਸੇਗੀ। ਇਸ ਦੇ ਨਾਲ ਹੀ ਇਹ ਫਸਲੀ ਵਿਭਿੰਨਤਾ ਦੀ ਸੁਵਿਧਾ ਵੀ ਪ੍ਰਦਾਨ ਕਰਵਾਏਗੀ।
ਯਮੁੱਖ ਮੰਤਰੀ ਵਲੋਂ ਅਰਨਾ ਦੇ ਪ੍ਰਸਤਾਵ ਨੂੰ ਹਰੀ ਝੰਡੀ ਦਿੱਤੇ ਜਾਣ ਤੋਂ ਬਾਅਦ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੰਪਨੀ ਪੰਜਾਬ ਦੇ ਸਾਰੇ ਕਿਸਾਨਾਂ ਨੂੰ ਸਟੇਟ ਡਿਜੀਟਲ ਐਗਰੀਕਲਚਰ ਪਲੈਟਫਾਰਮ ਮੁਹੱਈਆ ਕਰਵਾਵੇਗੀ। ਇਸ ਤੋਂ ਇਲਾਵਾ ਇਹ ਕਿਸਾਨਾਂ ਦੀਆਂ ਖੇਤੀਬਾੜੀ ਸਬੰਧੀ ਸਰਗਰਮੀਆਂ ’ਤੇ ਵੀ ਧਿਆਨ ਰੱਖਣ ਤੋਂ ਇਲਾਵਾ ਉਨ੍ਹਾਂ ਵਲੋਂ ਖਾਦ ਦੀ ਵਰਤੋਂ ਅਤੇ ਸਮੇਂ ਸਿਰ ਭੌਂ ਅਤੇ ਪਾਣੀ ਦੇ ਵਿਸ਼ਲੇਸ਼ਣ ’ਤੇ ਵੀ ਨਜ਼ਰ ਰੱਖੇਗੀ। ਇਸ ਪ੍ਰੋਜੈਕਟ ਦਾ ਉਦੇਸ਼ ਫਸਲਾਂ ਦੇ ਮਿਆਰ ਅਤੇ ਝਾੜ ਵਿੱਚ ਵਾਧਾ ਕਰਨਾ ਹੈ ਤਾਂ ਜੋ ਕਿਸਾਨਾਂ ਦੀ ਕਰਜ਼ਾ ਮੋੜਣ ਦੀ ਸਮਰੱਥਾ ਵਿੱਚ ਵਾਧਾ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਬਾਗਬਾਨੀ ਦੇ ਵਧੀਕ ਮੁੱਖ ਸਕੱਤਰ ਨੂੰ ਹਦਾਇਤ ਦਿੱਤੀ ਕਿ ਉਹ ਇਸ ਪਾਇਲਟ ਪ੍ਰੋਜੈਕਟ ਨੂੰ ਤੇਜ਼ੀ ਨਾਲ