ਖਾਲਸਾ ਹਸਪਤਾਲ ਵਿਖੇ ਮੈਡੀਕਲ ਕੈਂਪ ਦਾ ਉਦਘਾਟਨ ਕਰਦੇ ਹੋਏ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਤੇ ਸੰਤ ਬਾਬਾ ਸੁਖਦੇਵ ਸਿੰਘ ਭੁੱਚੋ ਮੰਡੀ ਵਾਲੇ ਤੇ ਹੋਰ।
ਚੌਕ ਮਹਿਤਾ, 5 ਜੂਨ- ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਿਖੇ ਜੂਨ84 ਘੱਲੂਘਾਰੇ ਦੀ ਯਾਦ ’ਚ ਅੱਜ 6 ਜੂਨ ਨੂੰ ਗੁ:ਗੁਰਦਰਸ਼ਨ ਪ੍ਰਕਾਸ਼ ਵਿਖੇ ਵਿਸ਼ਾਲ ਸ਼ਹੀਦੀ ਸਮਾਗਮ ਹੋ ਰਿਹਾ ਹੈ। ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆ ਦੇ ਵਿਸ਼ੇਸ਼ ਉਪਰਾਲੇ ਸਦਕਾ ਅੱਜ ਇੱਥੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਮੈਮੋਰੀਅਲ ਹਸਪਤਾਲ ਵਿਖੇ ਕੈਂਸਰ ਦੀ ਜਾਂਚ ਤੇ ਜਾਣਕਾਰੀ ਲਈ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸਦਾ ਉਦਘਾਟਨ ਟਕਸਾਲ ਮੁਖੀ ਨਾਲ ਇੱਥੇ ਪੁੱਜੇ ਸੰਤ ਬਾਬਾ ਸੁਖਦੇਵ ਸਿੰਘ ਭੁੱਚੋ ਮੰਡੀ ਵਾਲਿਆ ਨੇ ਕੀਤਾ। ਕੈਂਪ ਦੌਰਾਨ 150 ਤੋਂ ਵੱਧ ਲੋਕਾਂ ਦੇ ਕੈਂਸਰ ਸਬੰਧੀ ਸਾਰੇ ਟੈਸਟ ਮੁਫਤ ਕੀਤੇ ਗਏ ਤੇ ਲੋੜ ਅਨੁਸਾਰ ਮੁਫਤ ਦਵਾਈਆ ਦਿੱਤੀਆਂ ਗਈਆਂ। ਡਾ. ਵਿਸ਼ਾਲਵੀਰ ਸਿੰਘ ਸਚਦੇਵਾ, ਡਾ. ਮਨਜੀਤ ਸਿੰਘ, ਡਾ. ਗੁਰਪ੍ਰਤਾਪ ਸਿੰਘ, ਵਾਈਸ ਪ੍ਰਿੰ:ਹਰਜੋਤ ਸਿੰਘ, ਸੀ: ਸੁਪਰਡੈਂਟ ਕੈ:ਸਤਨਾਮ ਸਿੰਘ, ਸੁਪਰਡੈਂਟ ਬਾਜ਼ ਸਿੰਘ, ਡੀ.ਪੀ.ਗੁਰਦੀਪ ਸਿੰਘ, ਅਮਰਜੀਤ ਸਿੰਘ,ਭਾਈ ਸਤਨਾਮ ਸਿੰਘ, ਭਾਈ ਹਰਸ਼ਦੀਪ ਸਿੰਘ ਰੰਧਾਵਾ, ਭਾਈ ਅਵਤਾਰ ਸਿੰਘ ਬੁੱਟਰ, ਭਾਈ ਗੁਰਪ੍ਰੀਤ ਸਿੰਘ, ਹਰਮਨਦੀਪ ਸਿੰਘ, ਕਾਬਲ ਸਿੰਘ ਮਹਿਤਾ ਤੋਂ ਇਲਾਵਾ ਹਸਪਤਾਲ ਤੇ ਮੈਡੀਕਲ ਟੀਮ ਦਾ ਸਮੂਹ ਸਟਾਫ ਹਾਜ਼ਰ ਸੀ।