Skip to content
Independent perspectives. Global stories.
BREAKING

84 ਦੇ ਸ਼ਹੀਦਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਸ਼ਰਧਾ ਤੇ ਸਤਿਕਾਰ ਭੇਟ ਕਰਨ ਦੀ ਅਪੀਲ

Share this story

image ਅੰਮ੍ਰਿਤਸਰ, 5 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ 6 ਜੂਨ ਦਾ ਘੱਲੂਘਾਰਾ ਦਿਵਸ ਸ਼ਾਂਤੀਪੂਰਵਕ ਢੰਗ ਨਾਲ ਮਨਾਉਣ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਹਨ ਅਤੇ ਸਭ ਪਾਸੋਂ ਹਾਂ-ਪੱਖੀ ਹੁੰਗਾਰਾ ਮਿਲਿਆ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸ਼੍ਰੋਮਣੀ ਕਮੇਟੀ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰ ਕੇ ਇਹ ਦਿਹਾੜਾ ਪਾਰਟੀਬਾਜ਼ੀ ਅਤੇ ਬਿਆਨਬਾਜ਼ੀ ਤੋਂ ਉਪਰ ਉਠ ਕੇ ਕੌਮੀ ਇੱਕਜੁਟਤਾ ਨਾਲ ਮਨਾਉਣ ਲਈ ਗੱਲਬਾਤ ਕੀਤੀ ਗਈ ਹੈ ਅਤੇ ਸਭ ਜਥੇਬੰਦੀਆਂ ਨੇ ਹਾਂ-ਪੱਖੀ ਪ੍ਰਗਟਾਵਾ ਕੀਤਾ ਹੈ। ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਘੱਲੂਘਾਰੇ ਮੌਕੇ ਰਿਵਾਇਤ ਅਨੁਸਾਰ  ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੱਖ ਸੰਗਤ ਦੇ ਨਾਮ ਸੰਦੇਸ਼ ਦੇਣਗੇ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕਾਨੂੰਨੀ ਵਿਵਸਥਾ ਨੂੰ ਬਣਾਈ ਰੱਖਣਾ ਸਰਕਾਰ ਦੀ  ਜ਼ਿੰਮੇਵਾਰੀ ਹੈ ਤਾਂ ਜੋ ਕੋਈ ਅਣ-ਸੁਖਾਵੀਂ ਘਟਨਾ ਨਾ ਵਾਪਰ ਸਕੇ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਵੱਲੋਂ ਵੱਖਰੀ ਸ਼ਹੀਦੀ ਗੈਲਰੀ ਬਣਾਉਣ ਦੀ ਕੀਤੀ ਮੰਗ ਬਾਰੇ ਅੰਤ੍ਰਿੰਗ ਕਮੇਟੀ ਵਿਚ ਵਿਚਾਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਇਕ ਵਾਰ ਫੇਰ ਸਮੁੱਚੀ ਸਿੱਖ ਕੌਮ ਨੂੰ ਅਪੀਲ ਕਰਦਿਆਂ ਕਿਹਾ ਕਿ 1984 ਦੇ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾ ਰਹੇ ਸਮਾਗਮ ਵਿਚ ਕੌਮੀ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਸ਼ਾਂਤੀਪੂਰਵਕ ਢੰਗ ਨਾਲ ਸ਼ਰਧਾ ਤੇ ਸਤਿਕਾਰ ਭੇਟ ਕਰੀਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਤੇ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਰਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਮੈਂਬਰ ਸ. ਅਜੈਬ ਸਿੰਘ ਅਭਿਆਸੀ, ਮੁੱਖ ਸਕੱਤਰ ਸ. ਹਰਚਰਨ ਸਿੰਘ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਹਾਜ਼ਰ ਸਨ।

WRITTEN BY