ਪਾਤੜਾਂ, 6 ਜੂਨ (ਹਰਭਜਨ ਸਿੰਘ ਮਹਿਰੋਕ)- ਪੰਜਾਬ ਵਿਚ ਘੱਲੂਘਾਰਾ ਦਿਵਸ ਦੌਰਾਨ ਮਾਹੌਲ ਖਰਾਬ ਨਾ ਹੋਵੇ ਇਸ ਸਬੰਧੀ ਸੂਬਾ ਸਰਕਾਰ ਪੂਰੀ ਤਰਾਂ ਚੌਕਸ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਸਬੰਧੀ ਪੁਲਿਸ ਪ੍ਰਸ਼ਾਸਨ ਵੱਲੋਂ ਥਾਂ-ਥਾਂ ਨਾਕੇਬੰਦੀਆਂ ਅਤੇ ਗਸ਼ਤ ਕਰਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐਸ. ਪੀ. ਦਵਿੰਦਰ ਅੱਤਰੀ ਨੇ ਕਿਹਾ ਕਿ ਘੱਲੂਘਾਰੇ ਸਬੰਧੀ ਸੁਰੱਖਿਆ ਦੇ ਮੱਦੇਨਜਰ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿਚ ਪੁਲਿਸ ਬਲਾਂ ਦੇ ਨਾਲ ਵੱਖ-ਵੱਖ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਵਿਚ ਫਲੈਗ ਮਾਰਚ ਕੱਢੇ ਜਾ ਰਹੇ ਹਨ ਅਤੇ ਇਲਾਕੇ ਵਿਚ ਥਾਂ-ਥਾਂ ’ਤੇ ਨਾਕੇਬੰਦੀਆਂ ਕਰਕੇ ਆਉਣ-ਜਾਣ ਵਾਲੇ ਵਾਹਨਾਂ ਆਦਿ ਦੀ ਵਿਸ਼ੇਸ ਚੈਕਿੰਗ ਕੀਤੀ ਜਾ ਰਹੀ ਹੈ ਤੇ ਪੁਲਿਸ ਪਾਰਟੀਆਂ ਵੱਲੋਂ ਲਗਾਤਾਰ ਗਸ਼ਤ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਪਾਤੜਾਂ ਥਾਣਾ ਮੁੱਖੀ ਇੰਸ: ਅਮਨਪਾਲ ਸਿੰਘ, ਘੱਗਾ ਥਾਣਾ ਮੁੱਖੀ ਇੰਸ: ਰਾਜਵਿੰਦਰ ਕੌਰ, ਸ਼ੁਤਰਾਣਾ ਥਾਣਾ ਮੁੱਖੀ ਇੰਸ: ਬਲਵੀਰ ਸਿੰਘ, ਸਿਟੀ ਇੰਚਾਰਜ਼ ਸਬ ਇੰਸ: ਲਖਵਿੰਦਰ ਸਿੰਘ, ਏ. ਐਸ. ਆਈ. ਕੇਹਰ ਸਿੰਘ, ਏ. ਐਸ. ਆਈ. ਰਾਜ ਕੁਮਾਰ, ਹੌਲਦਾਰ ਚੰਨਾ ਸਿੰਘ, ਜਸਵਿੰਦਰ ਸਿੰਘ ਸਮੇਤ ਵੱਡੀ ਤਾਦਾਦ ‘ਚ ਪੁਲਿਸ ਅਧਿਕਾਰੀ ਤੇ ਕਰਮਚਾਰੀ ਫਲੈਗ ਮਾਰਚ ਵਿਚ ਸ਼ਾਮਲ ਸਨ।