ਬਟਾਲਾ, 7 ਜੂਨ (ਰਸ਼ਪਾਲ ਸਿੰਘ, ਸੁਖਬੀਰ ਸਿੰਘ)- ਸ੍ਰੀ ਰੋਹਿਤ ਗੁਪਤਾ (ਪੀ.ਸੀ.ਐਸ.) ਨੇ ਅਜ ਬਟਾਲਾ ਦੇ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲ ਲਿਆ ਹੈ। 2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਸ੍ਰੀ ਗੁਪਤਾ ਇਸ ਤੋਂ ਪਹਿਲਾਂ ਜ਼ਿਲ੍ਹਾ ਟਰਾਂਸਪੋਰਟ ਅਫਸਰ ਗੁਰਦਾਸਪੁਰ ਵਿਖੇ ਤਾਇਨਾਤ ਸਨ। ਅਹੁਦਾ ਸੰਭਾਲਣ ਉਪਰੰਤ ਦਫਤਰੀ ਸਟਾਫ ਨਾਲ ਮੀਟਿੰਗ ਕਰਦਿਆਂ ਐਸ.ਡੀ.ਐਮ. ਸ੍ਰੀ ਰੋਹਿਤ ਗੁਪਤਾ ਨੇ ਕਿਹਾ ਕਿ ਦਫਤਰ ਦਾ ਹਰ ਕਰਮਚਾਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਕਰੇ ਤੇ ਦਫਤਰ ਆਏ ਹਰ ਵਿਅਕਤੀ ਦਾ ਪੂਰਾ ਸਨਮਾਨ ਕਰੇ।ਸ੍ਰੀ ਗੁਪਤਾ ਨੇ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਸਬ ਡਵੀਜ਼ਨ ਬਟਾਲਾ ’ਚ ਸਰਕਾਰ ਦੀਆਂ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ।ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ’ਚ ਸਫਾਈ ਵਿਵਸਥਾ ਨੂੰ ਦਰੁਸਤ ਕਰਨਾ ਅਤੇ ਇਸਦੀ ਖੂਬਸੂਰਤੀ ਨੂੰ ਵਧਾਉਣ ਲਈ ਯਤਨ ਕੀਤੇ ਜਾਣਗੇ।