ਸਿੰਘ ਸਾਹਿਬ ਭਾਈ ਰਾਮ ਸਿੰਘ ਅਤੇ ਦੂਸਰੇ ਮਹਾਂਪੁਰਖਾਂ ਦੀ ਹਾਜ਼ਰੀ ਵਿੱਚ ਸੰਗਤ ਨੂੰ ਸੰਬੋਧਨ ਕਰਦੇ ਹੋਏ ਬਾਬਾ ਬਲਜੀਤ ਸਿੰਘ ਦਾਦੂਵਾਲ।
ਸੰਗਰਾਵਾਂ (ਬਟਾਲਾ), 7 ਜੂਨ (ਅਰਵਿੰਦਰ ਮਠਾਰੂ, ਰਾਜੂ ਖਹਿਰਾ)- ਜੂਨ 1984 ਵਿੱਚ ਇੱਕ ਗਿਣੀ ਮਿੱਥੀ ਸਾਜ਼ਿਸ਼ ਦੇ ਤਹਿਤ ਉਸ ਸਮੇਂ ਦੀ ਹਕੂਮਤ ਨੇ ਸਿੱਖ ਕੌਮ ਦੀ ਨਸਲਕੁਸ਼ੀ ਕਰਨ ਖਾਤਿਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲਾ ਕੀਤਾ। ਇਸ ਹਮਲੇ ਦੌਰਾਨ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਅਤੇ ਛੋਟੇ-ਛੋਟੇ ਮਾਸੂਮ ਬੱਚਿਆਂ ਨੇ ਸ਼ਹਾਦਤ ਦਾ ਜਾਮ ਪੀਤਾ। ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਅਤੇ ਉਨ੍ਹਾਂ ਦੇ ਸਾਥੀ ਸਿੰਘ ਵੀ ਇਸ ਹਮਲੇ ’ਚ ਸ਼ਹੀਦ ਹੋ ਗਏ। ਅੱਜ ਅਸੀਂ ਉਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਅੰਦਰ ਘੱਲੂਘਾਰਾ ਦਿਵਸ ਮਨਾ ਰਹੇ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਭਾਈ ਰਾਮ ਸਿੰਘ ਜੀ ਮੁਖੀ ਦਮਦਮੀ ਟਕਸਾਲ (ਜੱਥਾ ਭਿੰਡਰਾਂ) ਸੰਗਰਾਵਾਂ ਨੇ ਭਰਵੇਂ ਇਕੱਠ ਨੂੰ ਸੰਬੋਧਨ ਹੁੰਦਿਆਂ ਕਹੇ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਇੱਕ ਅਮਨਪਸੰਦ ਕੌਮ ਹੈ। ਅਸੀਂ ਕਿਸੇ ਵੀ ਜਾਤ, ਧਰਮ ਜਾਂ ਕੌਮ ਨਾਲ ਟਕਰਾਅ ਨਹੀਂ ਚਾਹੁੰਦੇ ਤੇ ਨਾ ਹੀ ਦਿੱਲੀ ਦਰਬਾਰ ਤੋਂ ਆਏ ਸੰਦੇਸ਼ਾਂ ਨੂੰ ਪ੍ਰਵਾਨ ਕਰਦੇ ਹਾਂ। ਸਾਡੀ ਲੜਾਈ ਸਿਧਾਂਤਾਂ ਦੀ ਲੜਾਈ ਹੈ। ਸਿਧਾਂਤਾਂ ਤੋਂ ਭਟਕ ਚੁਕੇ ਲੋਕਾਂ ਨਾਲ ਸਾਡੀ ਕੋਈ ਸਾਂਝ ਨਹੀਂ।
ਸਿੰਘ ਸਾਹਿਬ ਭਾਈ ਰਾਮ ਸਿੰਘ ਤੋਂ ਇਲਾਵਾ ਬਾਬਾ ਬਲਜੀਤ ਸਿੰਘ ਜੀ ਦਾਦੂਵਾਲ, ਭਾਈ ਧਿਆਨ ਸਿੰਘ ਮੰਡ, ਭਾਈ ਮੋਹਕਮ ਸਿੰਘ ਆਦਿ ਬੁਲਾਰਿਆਂ ਨੇ ਮੌਜੂਦਾ ਜੱਥੇਦਾਰਾਂ ਦੀ ਕਾਫੀ ਆਲੋਚਨਾ ਕੀਤੀ ਅਤੇ ਸਰਬੱਤ ਖਾਲਸਾ ਰਾਹੀਂ ਥਾਪੇ ਗਏ ਜੱਥੇਦਾਰਾਂ ਨਾਲ ਜੁੜਣ ਅਤੇ ਉਨ੍ਹਾਂ ਨੂੰ ਸਹਿਯੋਗ ਦੇਣ ਦੀ ਵਕਾਲਤ ਕੀਤੀ।
ਇਸ ਮੌਕੇ ਬਾਬਾ ਸਰੂਪ ਸਿੰਘ ਬਿਧੀ ਚੰਦੀਏ, ਸਾਬਕਾ ਜੱਥੇਦਾਰ ਅਕਾਲ ਤਖਤ ਸਾਹਿਬ ਗਿ: ਜੋਗਿੰਦਰ ਸਿੰਘ ਵੇਦਾਂਤੀ, ਬਾਬਾ ਘਾਲਾ ਸਿੰਘ ਜੀ ਨਾਨਕਸਰ ਸੰਪਰਦਾ, ਬਾਬਾ ਬਲਦੇਵ ਸਿੰਘ, ਬਾਬਾ ਗੁਰਦੀਪ ਸਿੰਘ ਖਜ਼ਾਨੇ ਵਾਲੇ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਗੁਰਿੰਦਰ ਸਿੰਘ ਸ਼ਾਮਪੁਰ ਸਾਬਕਾ ਸ਼੍ਰੋ. ਕੇਮਟੀ ਮੈਂਬਰ ਭਾਈ ਅਮਰੀਕ ਸਿੰਘ ਟਿੰਡਵਾਂ, ਸੰਤ ਬਾਬਾ ਬਲਵਿੰਦਰ ਸਿੰਘ, ਬਾਬਾ ਜਸਵਿੰਦਰ ਸਿੰਘ, ਗਿ. ਦਵਿੰਦਰ ਸਿੰਘ ਸਾਂਝਾ ਦਲ, ਬਾਬਾ ਰੇਸ਼ਮ ਸਿੰਘ ਖੁਖਰਾਣਾ, ਭਾਈ ਰਾਜਨਬੀਰ ਸਿੰਘ ਸਗਰਾਵਾਂ, ਭਾਈ ਸਾਜਨਦੀਪ ਸਿੰਘ, ਭਾਈ ਬਸੰਤ ਸਿੰਘ, ਬਾਬਾ ਜਰਨੈਲ ਸਿੰਘ ਉਸਮਾਨ ਵਾਲਾ, ਬਾਬਾ ਗੁਰਪ੍ਰੀਤ ਸਿੰਘ ਚੰਡੀਗੜ੍ਹ ਵਾਲੇ, ਬਾਬਾ ਸੁਖਵੰਤ ਸਿੰਘ ਜਲਾਲਾਬਾਦ, ਬਾਬਾ ਦਲਵਿੰਦਰ ਸਿੰਘ ਅਠਵਾਲ, ਬਾਬਾ ਬਲਜੀਤ ਸਿੰਘ ਗਿੱਲ ਅਮਰਕੋਟ, ਬਾਬਾ ਸੰਤੋਖ ਸਿੰਘ ਰੱਬ, ਗਿ. ਪਰਮਜੀਤ ਸਿੰਘ, ਭਾਈ ਗੁਰਬਾਜ਼ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸੁਰਜੀਤ ਸਿੰਘ, ਗਿਆਨੀ ਕੇਵਲ ਸਿੰਘ ਮਹਿਤਾ (ਕਵੀਸ਼ਰੀ ਜੱਥਾ) ਫਤਹਿ ਸਿੰਘ ਭੂਰਾ ਕੋਹਨਾ, ਕੁਲਵਿੰਦਰ ਸਿੰਘ ਭਲਵਾਨ, ਗੁਲਜ਼ਾਰ ਸਿੰਘ ਖੈਹਿਰਾ ਅਤੇ ਹੋਰ ਪੰਥਕ ਸ਼ਖਸੀਅਤਾਂ ਹਾਜ਼ਰ ਸਨ।