ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ ਕਿਸਾਨਾਂ ’ਤੇ ਗੋਲੀਬਾਰੀ ਦੀ ਨਿੰਦਾ

ਕਿਸਾਨਾਂ ਨੂੰ ਸ਼ਹੀਦ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ

image ਰਾਮਾਂ ਮੰਡੀ, 9 ਜੂਨ (ਰਜਿੰਦਰ ਕੁਮਾਰ)-ਮੱਧ ਪ੍ਰਦੇਸ਼ ’ਚ ਆਪਣੀਆਂ ਮੰਗਾਂ ਦੇ ਵਿੱਚ ਆਵਾਜ਼ ਉਠਾਉਣ ਵਾਲੇ ਕਿਸਾਨਾਂ ਤੇ ਗੋਲੀ ਚਲਾ ਕੇ ਪੰਜ ਕਿਸਾਨਾਂ ਨੂੰ ਸ਼ਹੀਦ ਕਰ ਦੇਣ ਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਨਿੰਦਾ ਕੀਤੀ ਹੈ ਕਿ ਦੋਸ਼ੀਆਂ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ। ਇਹ ਮੰਗ ਅੱਜ ਜਥੇਬੰਦੀ ਦੇ ਸੁੂਬਾ ਸਕੱਤਰ ਜਰਨਲ ਰਾਮਕਰਰਨ ਸਿੰਘ ਰਾਮਾਂ ਤੇ ਹਰਿੰਦਰ ਸਿੰਘ ਲੱਖੋਵਾਲ ਸੂਬਾ ਜਰਨਲ ਸਕੱਤਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕੀਤੀ। ਰਾਮਕਰਨ ਸਿੰਘ ਰਾਮਾਂ ਨੇ ਦੱਸਿਆ ਕਿ ਕਿਸਾਨ ਮੰਗ ਕਰ ਰਹੇ ਸਨ, ਕਿ ਖੇਤ ਉਪਜ ਦੀਆਂ ਕੀਮਤਾਂ ਲਾਗਤ ਖਰਚਿਆਂ ਤੋਂ 50 ਫੀਸਦੀ ਵਾਧੂ ਕਿਸਾਨਾਂ ਨੂੰ ਦਿੱਤੀਆਂ ਜਾਣ ਕਿਉਂਕਿ ਮੌਜੂਦਾ ਮਿਲ ਰਹੀਆਂ ਕੀਮਤਾ ਨਾਲ ਲਾਗਤ ਖਰਚੇ ਵੀ ਪੂਰੇ ਨਹੀਂ ਹੋ ਰਹੇ। ਕਿਸਾਨਾਂ ਨੇ ਆਪਣਾ ਰੋਸ ਸਰਕਾਰਾਂ ਤੱਕ ਪੁੱਜਦਾ ਕਰਲ ਲਈ 1 ਤੋਂ 10 ਜੂਨ ਤੱਕ ਆਪਣੀ ਖੇਤ ਉਪਜ ਤੇ ਦੱਧ ਸ਼ਹਿਰਾਂ ਨੂੰ ਨਾ ਭੇਜਣ ਦਾ ਫੈਸਲਾ ਲਿਆ ਹੋਇਆ ਸੀ। ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ’ਤੇ ਬਿਨ੍ਹਾਂ ਕਿਸੇ ਭੜਕਾਹਟ ਦੇ ਗੋਲੀਆਂ ਚਲਾ ਕੇ ਸ਼ਹੀਦ ਕਰਨ ਨਾਲ ਕਿਸਾਨਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ ਜਦਕਿ ਸਰਕਾਰ ਬਣਨ ਤੋਂ ਪਹਿਲਾਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਲਾਗਤ ਖਰਚਿਆਂ ਤੋਂ 50 ਫੀਸਦੀ ਵਾਧੂ ਫਸਲਾਂ ਦੇ ਸਮਰਥਨ ਮੁੱਲ ਕਿਸਾਨਾਂ ਨੂੰ ਦਿੱਤੇ ਜਾਣਗੇ ਪਰ ਅਜਿਹਾ ਨਹੀਂ ਹੋਇਆ। ਰਾਮਕਰਨ ਸਿੰਘ ਰਾਮਾਂ ਨੇ ਦੱਸਿਆ ਕਿ ਭਾਰਤੀ ਕਿਸਾਨ ਯੂੁਨੀਅਨ ਪੰਜਾਬ ਦਾ ਯੂਨਿਟ ਮੱਧ ਪ੍ਰਦੇਸ਼ ਦੇ ਕਿਸਾਨਾਂ ਦੇ ਨਾਲ ਖੜ੍ਹਾ ਹੈ ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ 10 ਜੂਨ ਨੂੰ ਹੋ ਰਹੀ ਸੂਬਾਈ ਪੱਧਰ ਦੀ ਮੀਟਿੰਗ ’ਚ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਇਸਰਖਾਨਾ, ਸਰੂਪ ਸਿੰਘ ਸਿੱਧੂ ਜ਼ਿਲ੍ਹਾ ਜਰਨਲ ਸਕੱਤਰ, ਬਿੱਕਰ ਸਿੰਘ ਗੰਗਾਂ ਨਥਾਣਾ, ਗੁਰਮੀਤ ਸਿੰਘ ਗੁਰੂਸਰ ਆਦਿ ਕਿਸਾਨ ਆਗੂ ਮੌਜੂਦ ਸਨ।

Send this to a friend