ਬਰਨਾਲਾ, 11 ਜੂਨ ( ਨਿਰਮਲ ਸਿੰਘ ਪੰਡੋਰੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਬੂਰ ਤਾਂ ਜ਼ਰੂਰ ਪੈ ਰਿਹਾ ਹੈ, ਪਰ ਪਿੰਡਾਂ ਦੇ ਲੋਕਾਂ ਨੂੰ ਇਸ ਮੁਹਿੰਮ ‘ਚ ਨਿਧੱੜਕ ਹੋ ਕੇ ਵਧ ਤੋਂ ਵਧ ਸਹਿਯੋਗ ਦੇਣ ਦੀ ਲੋੜ ਹੈ ਤਾਂ ਕਿ ਨਸ਼ਿਆਂ ‘ਚ ਡੁੱਬੇ ਨੌਜਵਾਨਾਂ ਨੂੰ ਇਸ ਨਸ਼ੇ ਦੀਆਂ ਅਲਾਮਤਾਂ ਤੋਂ ਬਚਾ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਇਹ ਸ਼ਬਦ ਐਤਵਾਰ ਨੂੰ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਯੂਥ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤਾ, ਸਤਵੀਰ ਸਿੰਘ ਢਿੱਲੋਂ ਤੇ ਕਾਲਾ ਖੱਤਰੀ ਆਦਿ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਇਕ ਹਰਿਆਵਲ ਦਸਤਾ ਹੈ, ਜਿਸ ਨੂੰ ਅੱਜ ਨਸ਼ਿਆਂ ਦੇ ਦੈਂਤ ਤੋਂ ਬਚਾਉਣ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਮੈਨੀਫੈਸਟੋ ਦੌਰਾਨ ਪੰਜਾਬ ਦੇ ਨਿਵਾਸੀਆਂ ਨਾਲ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਦੇ ਕੀਤੇ ਵਾਅਦੇ ਮੁਤਾਬਿਕ ਜਿੱਥੇ ਕੈਪਟਨ ਨੇ ਪੁਲਿਸ ਪ੍ਰਸ਼ਾਸਨ ਨੂੰ ਸੂਬੇ ‘ਚੋਂ ਨਸ਼ੇ ਖਤਮ ਕਰਨ ਦੀਆਂ ਸਖਤ ਹਦਾਇਤਾਂ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਪੰਜਾਬ ਨਸ਼ਾਮੁਕਤੀ ਮੁਕਤੀ ਮੁਹਿੰਮ ਦੀ ਸਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਕਿਉਂਕਿ ਇਸ ਸਮੇਂ ਪੰਜਾਬ ‘ਚ ਕਰੀਬ 65-70 ਫੀਸਦੀ ਨਸ਼ਿਆਂ ਦੀ ਵਿਕਰੀ ਖਤਮ ਹੋ ਚੁੱਕੀ ਹੈ ਤੇ ਜਲਦ ਹੀ ਪੰਜਾਬ ‘ਚੋਂ ਨਸ਼ਿਆਂ ਦਾ ਸਫਾਇਆ ਹੋ ਜਾਵੇਗਾ।