ਨਵੀਂ ਦਿੱਲੀ, 12 ਜੂਨ (ਪੰਜਾਬ ਟਾਇਮਜ਼ ਬਿਊਰੋ)- ਪ੍ਰਧਾਨ-ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ-ਮੰਤਰੀ ਨਵਾਜ਼ ਸ਼ਰੀਫ ਵਿਚਾਲੇ ਅਸਤਾਨਾ ’ਚ ਗੈਰ-ਰਸਮੀ ਮੁਲਾਕਾਤ ਤੋਂ ਬਾਅਦ ’ਚ 11 ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਲਿਆ ਹੈ।ਸੋਮਵਾਰ ਨੂੰ ਇਨ੍ਹਾਂ ਸਾਰਿਆਂ ਕੈਦੀਆਂ ਨੂੰ ਰਿਹਾਅ ਕਰ ਦਿਤਾ ਜਾਵੇਗਾ। ਅਧਿਕਾਰੀਆਂ ਨੇ ਇਸ ਕਦਮ ਨੂੰ ਗੁਡ ਵਿਲ ਜੇਸਚਰ ਕਰਾਰ ਦਿਤਾ, ਉਥੇ ਹੀ ਪਾਕਿਸਤਾਨ ਦਾ ਕਹਿਣਾ ਹੈ ਕਿ ਇਨ੍ਹਾਂ ਸਾਰੇ ਕੈਦੀਆਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ ਇਸ ਲਈ ਭਾਰਤ ਉਨ੍ਹਾਂ ਨੂੰ ਰਿਹਾਅ ਕਰ ਰਿਹਾ ਹੈ।ਇਸ ਸਾਲ ਅਪ੍ਰੈਲ ’ਚ ਪਾਕਿਸਤਾਨ ਦੀ ਮਿਲਟਰੀ ਕੋਰਟ ਵਲੋਂ ਭਾਰਤੀ ਕੈਦੀ ਕੁਲਭੂਸ਼ਣ ਯਾਦਵ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਭਾਰਤ ਸਰਕਾਰ ਦਾ ਇਸ ਤਰ੍ਹਾਂ ਦਾ ਇਹ ਪਹਿਲਾ ਫੈਸਲਾ ਹੈ।ਰਾਜਧਾਨੀ ਅਸਥਾਨਾ ‘ਚ ਹੋਏ ਸ਼ੰਘਾਈ ਕੋ-ਆਪਰੇਸ਼ਨ ਆਰਗੇਨਾਈਜੇਸ਼ਨ (ਐਸ.ਸੀ.ਓ) ਸਿਖਰ ਸੰਮੇਲਨ ‘ਚ ਦੋਵਾਂ ਦੇਸ਼ਾਂ ਦੀ ਪੀ.ਐਮਾਂ ਵਿਚਾਲੇ ਹੋਈ ਮੁਲਾਕਾਤ ਤੋਂ ਬਾਅਦ ਕੈਦੀਆਂ ਦੀ ਰਿਹਾਈ ਦਾ ਫੈਸਲਾ ਅਹਿਮ ਮੰਨਿਆ ਜਾ ਰਿਹਾ ਹੈ।