ਨਵੀਂ ਦਿੱਲੀ, 13 ਜੂਨ (ਪੰਜਾਬ ਟਾਇਮਜ਼ ਬਿਊਰੋ)- ਸੰਸਦ ਦਾ ਮਾਨਸੂਨ ਇਜਲਾਸ ਅਗਲੇ ਮਹੀਨੇ 12 ਜੁਲਾਈ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਸੂਤਰਾਂ ਦਾ ਕਹਿਣਾ ਹੈ ਕਿ ਇਹ ਇਜਲਾਸ 12 ਜੁਲਾਈ ਤੋਂ ਸ਼ੁਰੂ ਹੋ ਸਕਦਾ ਹੈ। ਇਹ ਸੰਸਦ ਇਜਲਾਸ ਵੀ ਸਿਆਸੀ ਤੌਰ ’ਤੇ ਗਰਮ ਰਹਿਣ ਦੀ ਸੰਭਾਵਨਾ ਹੈ। ਰਾਸ਼ਟਰਪਤੀ ਪਦ ਦੀਆਂ ਚੋਣਾਂ ਕਾਰਨ ਸਿਆਸੀ ਪਾਰਟੀਆਂ ਦਰਮਿਆਨ ਤਲਵਾਰਾਂ ਪਹਿਲਾਂ ਹੀ ਖਿੱਚੀਆਂ ਜਾ ਚੁੱਕੀਆਂ ਹਨ। ਸੰਸਦ ਵਿੱਚ ਇਸਦਾ ਪ੍ਰਭਾਵ ਦੇਖਣ ਨੂੰ ਮਿਲੇਗਾ।