ਬਠਿੰਡਾ ਦੇ ਡੀਸੀ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ

image ਬਠਿੰਡਾ, 13 ਜੂਨ (ਇੰਦਰਜੀਤ ਨਥਾਣਾ, ਪਵਨ ਕੁਮਾਰ)- ਅਜ ਮਹੀਨਾਵਾਰ ਮੀਟਿੰਗ ਦੌਰਾਨ ਮਾਲ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਦੀਪਰਵਾ ਲਾਕਰਾ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਦਿਤੀ ਕਿ ਉਹ ਆਪਣੇ ਵਿਭਾਗ ਨਾਲ ਸਬੰਧਿਤ ਕੇਸਾਂ ਦਾ ਸਮੇਂ-ਸਿਰ ਨਿਪਟਾਰਾ ਕਰਨ। ਉਨਾਂ ਕਿਹਾ ਕਿ ਪੈਂਡਿੰਗ ਪਏ ਕੇਸਾਂ ਨੂੰ ਜਲਦੀ ਨਿਪਟਾਇਆ ਜਾਵੇ ਤਾਂ ਜੋ ਲੋਕਾਂ ਨੂੰ ਖਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਮਾਲ ਅਫ਼ਸਰਾਂ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਦੀਪਰਵਾ ਲਾਕਰਾ ਨੇ ਹਰ ਤਹਿਸੀਲ ਵਲੋਂ ਕੀਤੇ ਗਏ ਕੰਮ ਦਾ ਜ਼ਾਇਜਾ ਲਿਆ।  ਉਨਾਂ  ਸਾਰੇ ਅਫ਼ਸਰਾਂ ਨੂੰ ਹਦਾਇਤਾਂ ਦਿਤੀਆਂ ਕਿ ਲੰਬਿਤ ਕੇਸਾਂ ਦਾ ਜਲਦ ਹੀ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੁਆਰਾ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਨਾਲ ਸਬੰਧਤ ਸੂਚਨਾ ਨੂੰ ਪੰਜਾਬ ਸਰਕਾਰ ਦੇ ਆਨਲਾਇਨ ਪੋਰਟਲ ‘ਤੇ ਚੜਾਉਣ ਸਬੰਧੀ ਸ਼ੁਰੂ ਕੀਤੇ ਗਏ ਐਚ.ਆਰ.ਐਮ.ਐਸ. (ਹੁਮੳਨ ੍ਰੲਸੋੁਰਚੲ ੰੳਨੳਗੲਮੲਨਟ ਸ਼ੇਸਟੲਮ)  ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ ਗਈ। ਇਸ ਮੀਟਿੰਗ ਵਿਚ ਐਸ.ਡੀ.ਐਮ. ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ, ਐਸ.ਡੀ.ਐਮ. ਤਲਵੰਡੀ ਸਾਬੋ ਸ਼੍ਰੀ ਵਰਿੰਦਰ ਕੁਮਾਰ ਅਤੇ ਮਾਲ ਵਿਭਾਗ ਦੇ ਸਮੂਹ ਅਧਿਕਾਰੀ ਮੌਜੂਦ ਸਨ।

Send this to a friend