ਲੋਕਾਂ ਨੂੰ ਸਮਾਜਿਕ ਕੁਰੀਤੀਆਂ ਬਾਰੇ ਵੱਧ ਤੋਂ ਵੱਧ ਸੈਮੀਨਾਰ ਲਗਾ ਕੇ ਜਾਗਰੂਕ ਕਰਨ ਸੱਦਾ
ਜਲੰਧਰ 13 ਜੂਨ (ਪੰਜਾਬ ਟਾਇਮਜ਼ ਬਿਊਰੋ)- ਸੀਨੀਅਰ ਪੁਲਿਸ ਕਪਤਾਨ ਜ¦ਧਰ (ਦਿਹਾਤੀ) ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਮਿਊਨਟੀ ਪੁਲਿਸ ਅਫਸਰ ਜ¦ਧਰ ਸ੍ਰੀ ਬਲਵਿੰਦਰ ਇਕਬਾਲ ਸਿੰਘ ਕਾਹਲੋ ਵਲੋਂ ਪੁਲਿਸ ਲਾਈਨ ਜ¦ਧਰ ਵਿੱਚ ਪੈਂਦੇ ਸਾਰੇ ਸਾਂਝ ਕੇਂਦਰਾਂ ਦੇ ਇੰਚਾਰਜਾਂ ਅਤੇ ਐਡਵਾਈਜਰੀ ਬੋਰਡ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਸੁਰਜੀਤ ਲਾਲ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਬਲਵਿੰਦਰ ਇਕਬਾਲ ਸਿੰਘ ਕਾਹਲੋਂ ਨੇ ਸਾਂਝ ਕੇਂਦਰਾਂ ਦੇ ਇੰਚਾਰਜਾਂ ਨੂੰ ‘ਨਓ ਯੂਅਰ ਪੁਲਿਸ’ ਤੇ ‘ਪੀ.ਪੀ.ਸਾਂਝ’ ਐਪ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਇੰਚਾਰਜ ਸਾਂਝ ਕੇਂਦਰਾਂ ਨੂੰ ਕਿਹਾ ਕਿ ਵਾਤਾਵਰਨ ਦੀ ਖੁਸ਼ਹਾਲੀ ਲਈ ਵੱਧ ਤੋਂ ਵੱਧ ਪੌਦੇ ਲਗਾਉਣ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਰੋਕਥਾਮ, ਟਰੈਫਿਕ ਦੇ ਨਿਯਮਾਂ ਅਤੇ ਸਵੱਛ ਭਾਰਤ ਅਭਿਆਨ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਸੈਮੀਨਾਰਾਂ ਦੌਰਾਨ ਲੋਕਾਂ ਨੂੰ ਦਾਜ-ਦਹੇਜ,ਭਰੂਣ ਹੱਤਿਆ ਅਤੇ ਹੋਰ ਸਮਾਜਿਕ ਬੁਰਾਈਆਂ ਬਾਰੇ ਵੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਹਾਜ਼ਰ ਮੈਂਬਰਾਂ ਵਲੋਂ ਆਪਣੇ ਸੁਝਾਅ ਦਿੱਤੇ ਗਏ।