ਚੰਡੀਗੜ੍ਹ, 13 ਜੂਨ (ਬ.ਸ. ਬਰਾੜ)- ਪੰਜਾਬ ਵਿਧਾਨ ਸਭਾ ਦਾ ਪਹਿਲਾ ਬਜਟ ਸੈਸ਼ਨ ਬੁੱਧਵਾਰ 14 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸੈਸ਼ਨ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕੀਤਾ ਜਾਵੇਗਾ। ਪੰਜਾਬ ਮੰਤਰੀ ਮੰਡਲ ਨੇ ਸੂਬਾ ਵਿਧਾਨ ਸਭਾ ਦੇ ਬਜਟ ਸਮਾਗਮ ਦੌਰਾਨ ਸਦਨ ਵਿਚ ਪੇਸ਼ ਕੀਤੇ ਜਾਣ ਵਾਲੇ ਜੀ.ਐਸ.ਟੀ. ਬਿਲ ਦੇ ਖਰੜੇ ਨੂੰ ਹਰੀ ਝੰਡੀ ਦੇਣ ਦੇ ਨਾਲ-ਨਾਲ ਪੰਜਾਬ ਦੇ ਰਾਜਪਾਲ ਨੂੰ ਪੇਸ਼ ਕੀਤੀ ਜਾਣ ਵਾਲੀ ਪੰਜਵੇਂ ਰਾਜ ਵਿਤ ਕਮਿਸ਼ਨ ਦੀ ਰਿਪੋਰਟ ਨੂੰ ਵੀ ਅਜ ਇਥੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪ੍ਰਵਾਨਗੀ ਦੇ ਦਿਤੀ ਹੈ।