ਅਮਰਗੜ੍ਹ. 13 ਜੂਨ (ਸੁਖਵਿੰਦਰ ਸਿੰਘ ਅਟਵਾਲ)-ਮੁਕਾਬਲੇ ਦੇ ਅਜੋਕੇ ਦੌਰ ਵਿੱਚ ਪੜਾਈ ਦੇ ਨਾਲ-ਨਾਲ ਬੱਚਿਆਂ ਨੂੰ ਹੋਰ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਕੇ ਇੱਕ ਕਾਮਯਾਬ ਇਨਸਾਨ, ਚੰਗੇ ਖਿਡਾਰੀ ਅਤੇ ਸਮਾਜ ਵਿੱਚ ਇੱਕ ਜਿਮੇਵਾਰ ਨਾਗਰਿਕ ਬਣਾਉਣਾ ਸਾਡਾ ਮੁੱਖ ਉਦੇਸ ਹੈ, ਏਸੇ ਉਦੇਸ਼ ਦੀ ਪੂਰਤੀ ਲਈ ਸਾਡਾ ਸਮੁੱਚਾ ਸਟਾਫ ਦਿਲੋਂ-ਜਾਨ ਤੋਂ ਪੂਰੀ ਲਗਣ ਨਾਲ ਮਿਹਨਤ ਕਰ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਦਿਆ ਦੇ ਖੇਤਰ ਵਿੱਚ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾਂ ਬੇਜ਼ਵਾਟਰ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਦੌਰਾਨ ਸਕੂਲ ਦੇ ਡਾਇਰੈਕਟਰ ਬਘੇਲ ਸਿੰਘ ਬਾਠ ਨੇ ਵਿਦਿਆਰਥੀਆਂ ਅਤੇ ਮਾਪਿਆਂ ਦੇ ਇਕੱਠ ਨੂੰ ਸੰਬੋਧਨ ਕਰਦਿਆ ਕੀਤਾ।ਉਹਨਾਂ ਕਿਹਾ ਕਿ ਅਸੀਂ ਵਿਦਿਆਰਥੀਆਂ ਨੂੰ ਘੱਟ ਖਰਚੇ ਤੇ ਮਿਆਰੀ ਸਿੱਖਿਆ ਦੇਣ ਲਈ ਹਮੇਸ਼ਾ ਵਚਨਬੱਧ ਹਾਂ।ਇਸ ਮੌਕੇ ਵਾਇਸ ਪ੍ਰਿੰਸੀਪਲ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਮੀ ਦੀਆਂ ਛੁੱਟੀਆਂ ਦੌਰਾਨ ਪੜਾਈ ’ਚ ਕਮਜੋਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਸਪੈਸ਼ਲ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਕੁੱਝ ਵਿਦਿਆਰਥੀਆਂ ਨੂੰ ਹੋਰ ਸਰਗਰਮੀਆਂ ’ਚ ਭਾਗ ਲੈਣ ਦਾ ਮੌਕਾ ਪ੍ਰਦਾਨ ਕਰਵਾਉਣ ਲਈ ਸਮਰ ਕੈਂਪ ਦਾ ਆਯੋਜਨ ਵੀ ਕੀਤਾ ਗਿਆ ਹੈ। ਇਸ ਮੋਕੇ ਵਿੱਦਿਆਰਥੀਆਂ ਅਤੇ ਮਾਪਿਆਂ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਹਾਜਰ ਸੀ।