ਸਮਰਾਲਾ, 14 ਜੂਨ (ਕਮਲਜੀਤ)- ਪੰਜਾਬ ਗੌਰਮਿੰਟ ਠੇਕਾ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਝੰਡੇ ਹੇਠ ਪੰਜਾਬ ਦੀਆਂ ਸਮੂਹ ਠੇਕਾ ਆਧਾਰਿਤ ਜੱਥੇਬੰਦੀਆਂ ਵਲੋਂ 9 ਮਈ ਨੂੰ ਮੁਖ ਸਕਤਰ ਪੰਜਾਬ ਸ਼੍ਰੀ ਕਰਨ ਅਵਤਾਰ ਸਿੰਘ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਹਈ ਮੀਟਿੰਗ ਵਿਚ ਮੁਖ ਮੰਤਰੀ ਪੰਜਾਬ ਨਾਲ ਜਲਦ ਮੀਟਿੰਗ ਕਰਵਾਉਣ ਦਾ ਵਿਸ਼ਵਾਸ ਦੁਆਇਆ ਸੀ ਪੰ੍ਰਤੂ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਮੁਖ ਮੰਤਰੀ ਵੱਲੋਂ ਮੀਟਿੰਗ ਦਾ ਸਦਾ ਨਹੀਂ ਦਿੱਤਾ ਗਿਆ, ਜਿਸ ਕਰਕੇ ਮੁਲਾਜ਼ਮਾਂ ਵਿਚ ਰਸ ਪਾਇਆ ਜਾ ਰਿਹਾ ਹ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰਵੀਨ ਸ਼ਰਮਾ ਨੇ ਕਿਹਾ ਕਿ ਮੁਖ ਮੰਤਰੀ ਜਾਣ ਬੁੱਝ ਕੇ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਤੋਂ ਭੱਜ ਰਹੇ ਹਨ। ਜਿਸ ਕਾਰਨ ਹੁਣ ਯੂਨੀਅਨ ਦੇ ਫ਼ਸਲੇ ਅਨੁਸਾਰ 20 ਜੂਨ ਨੂੰ ਸਮੂਹ ਠੇਕਾ ਅਧਾਰਿਤ ਜੱਥੇਬੰਦੀਆਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੀਆਂ ਅਤੇ ਅੱਜ ਤੋਂ 23 ਜੂਨ ਤੱਕ ਕਾਲੇ ਬਿੱਲੇ ਲਾ ਕੇ ਰਸ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਯੂਨੀਅਨ ਦੀਆਂ ਮੁੱਖ ਮੰਗਾਂ ਵਿਚ ਪਾਸ ਐਕਟ ਅਨੁਸਾਰ ਪੰਜਾਬ ਦੇ ਸਮੂਹ ਠੇਕੇ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਜਲਦ ਤੋਂ ਜਲਦ ਪੱਕਾ ਕੀਤਾ ਜਾਵੇ, ਕੁਕ ਵਰਕਰਾਂ ਦੀ 500 ਰੁਪਏ ਦੇ ਵਾਧੇ ਸਬੰਧੀ ਪਤਰ ਤੁਰੰਤ ਜਾਰੀ ਕੀਤਾ ਜਾਵੇ ਅਤੇ ਵਰਕਰਾਂ ਨੂੰ ਮਹਿਜ 500 ਰੁਪਏ ਦੇ ਵਾਧੇ ਦੀ ਬਜਾਏ ਘਟ ਘਟ ਉਜਰਤ ਕਾਨੂੰਨ ਦੇ ਘੇਰੇ ਵਿਚ ਲਿਆਉਣਾ ਹ।