ਮੁੱਖ ਮੰਤਰੀ ਵੱਲੋਂ ਸੁਲਤਾਨਪੁਰ ਲੋਧੀ ਦੀ ਨੁਹਾਰ ਬਦਲਣ ਦਾ ਐਲਾਨ

image ਚੰਡੀਗੜ, 15 ਜੂਨ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜ ਸਾਲ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੀ ਕਾਇਆ ਕਲਪ ਕਰਨ ਦਾ ਐਲਾਨ ਕੀਤਾ ਹੈ।ਇਹ ਐਲਾਨ ਵਿਧਾਨ ਸਭਾ ਵਿਚ ਪ੍ਰਸ਼ਨ ਕਾਲ ਦੌਰਾਨ ਕੀਤਾ ਗਿਆ। ਮੁਖ ਮੰਤਰੀ ਨੇ ਆਖਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮਦੇਨਜ਼ਰ ਸਮੁਚਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾਵੇਗਾ। ਉਨਾਂ ਨੇ ਇਹ ਪ੍ਰਤੀਕ੍ਰਿਆ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਉਠਾਏ ਇਕ ਸਵਾਲ ਦੇ ਜਵਾਬ ਵਿਚ ਦਿਤੀ ਜਿਸ ਵਿਚ ਵਿਧਾਇਕ ਨੇ ਸੁਲਤਾਨਪੁਰ ਲੋਧੀ ਵਿਖੇ ਵਧ ਸਮਰਥਾ ਵਾਲਾ ਨਵਾਂ ਗੈਸਟ ਹਾਊਸ ਬਣਾਉਣ ਦੀ ਮੰਗ ਕੀਤੀ ਕਿਉਂ ਜੋ ਪੀ.ਡਬਲਯੂ.ਡੀ ਦੀ ਮੌਜੂਦਾ ਇਮਾਰਤ ਤਰਸਯੋਗ ਸਥਿਤੀ ਵਿਚ ਹੈ।

Send this to a friend