ਮਹਿਲ ਕਲਾਂ, 15 ਜੂਨ (ਨਿਰਮਲ ਸਿੰਘ ਪੰਡੋਰੀ)- ਕਰਜ਼ੇ ਦੇ ਜਾਲ ਵਿੱਚ ਫਸੇ ਕਿਸਾਨਾਂ ਵੱਲੋਂ ਕੇਂਦਰ ਅਤੇ ਰਾਜ ਸਰਕਾਰਾਂ ਦੀ ਬੇਰੁਖੀ ਦੇ ਕਾਰਨ ਖੁਦਕਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਥਾਣਾ ਮਹਿਲ ਕਲਾਂ ਦੇ ਮੁੱਖ ਅਫਸਰ ਸ਼ਸ਼ੀ ਕਪੂਰ ਦੇ ਦੱਸਣ ਅਨੁਸਾਰ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਨੇ ਕਰਜ਼ੇ ਤੋ ਤੰਗ ਆ ਕੇ ਮਾਨਸਿਕ ਪ੍ਰੇਸ਼ਾਨੀ ਤੇ ਚਲਦਿਆ ਸਪਰੇਅ ਪੀ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਪਰਮਜੀਤ ਸਿੰਘ (31) ਪੁੱਤਰ ਬਲਵੀਰ ਸਿੰਘ ਵਾਸੀ ਕਲਾਲਾ ਆਪਣੇ ਸਿਰ ਕਰਜ਼ੇ ਕਾਰਨ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਬੀਤੀ ਸ਼ਾਮ 6.30 ਵਜੇ ਦੇ ਕਰੀਬ ਕੋਈ ਜ਼ਹਿਰੀਲੀ ਚੀਜ ਨਿਗਲ਼ ਕੇ ਖ਼ੁਦਕਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਤਨੀ ਕਰਮਜੀਤ ਕੌਰ ਦੇ ਬਿਆਨਾਂ ਦੇ ਅਧਾਰ ਤੇ 174 ਦੀ ਕਾਰਵਾਈ ਕਰਦਿਆ ਲਾਸ ਦਾ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤੀ ਹੈ। ਇਸ ਮੌਕੇ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਨੇ ਦੋ ਸਾਲ ਪਹਿਲਾ ਆਪਣੀ ਸਾਰੀ ਜ਼ਮੀਨ ਵੇਚ ਦਿੱਤੀ ਸੀ ਹੁਣ ਉਹ ਆਪਣੇ ਪਿੱਛੇ ਅਪਣੀ ਪਤਨੀ ਅਤੇ 4 ਸਾਲਾ ਲੜਕੀ ਨੂੰ ਰੋਂਦਿਆਂ ਵਿਲਕਦਿਆਂ ਛੱਡ ਗਿਆ।