ਨਵਜੋਤ ਸਿੱਧੂ ਹਰੀਕੇ ਵਿਖੇ ਸੈਰ ਸਪਾਟਾ ਕੇਂਦਰ ਵਿਕਸਤ ਕਰਨ ਲਈ ਅੱਜ ਜਾਇਜ਼ਾ ਲੈਣ ਜਾਣਗੇ

ਹਰੀਕੇ ਖੇਤਰ ਨਾਲ ਲੱਗਦੇ ਚਾਰ ਵਿਧਾਇਕਾਂ ਨੂੰ ਨਾਲ ਲੈ ਕੇ ਲੋਕ ਹਿਤੈਸ਼ੀ ਫੈਸਲਾ ਲੈਣ ਲਈ ਕੀਤਾ ਜਾਵੇਗਾ ਦੌਰਾ

image ਚੰਡੀਗੜ੍ਹ, 16 ਜੂਨ- ਹਰੀਕੇ ਜੰਗਲੀ ਜੀਵ ਪਨਾਹਗਾਹ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਅਤੇ ਪਿਛਲੀ ਸਰਕਾਰ ਵੱਲੋਂ ਚਲਾਈ ਗਈ ਪਾਣੀ ਵਾਲੀ ਬੱਸ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਭਲਕੇ 17 ਜੂਨ ਨੂੰ ਹਰੀਕੇ ਪੱਤਣ ਜਾਣਗੇ। ਇਸ ਮੌਕੇ ਉਹ ਆਪਣੇ ਨਾਲ ਇਸ ਖੇਤਰ ਨਾਲ ਸਬੰਧਤ ਚਾਰ ਵਿਧਾਇਕਾਂ ਸ. ਪਰਮਿੰਦਰ ਸਿੰਘ ਪਿੰਕੀ (ਫਿਰੋਜ਼ਪੁਰ), ਸ. ਹਰਮਿੰਦਰ ਸਿੰਘ ਗਿੱਲ (ਪੱਟੀ), ਸ. ਸੁਖਪਾਲ ਸਿੰਘ ਭੁੱਲਰ (ਖੇਮਕਰਨ) ਤੇ ਸ. ਕੁਲਬੀਰ ਸਿੰਘ ਜ਼ੀਰਾ (ਜ਼ੀਰਾ) ਨੂੰ ਨਾਲ ਲੈ ਕੇ ਜਾਣਗੇ ਅਤੇ ਸਬੰਧਤ ਹਲਕੇ ਦੇ ਵਿਧਾਇਕਾਂ ਦੀ ਰਾਏ ਨਾਲ ਇਸ ਖੇਤਰ ਨੂੰ ਸੈਰ ਸਪਾਟਾ ਖੇਤਰ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਗੱਲ ਸ. ਸਿੱਧੂ ਨੇ ਪੰਜਾਬ ਵਿਧਾਨ ਸਭਾ ਦੇ ਅੱਜ ਦੇ ਸੈਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਸ. ਸਿੱਧੂ ਨੇ ਇਹ ਫੈਸਲਾ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਪ੍ਰਸ਼ਨ ਕਾਲ ਦੌਰਾਨ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੱਲੋਂ ਹਰੀਕੇ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੇ ਸਵਾਲ ਪੁੱਛਣ ਉਪਰੰਤ ਤੁਰੰਤ ਲਿਆ

Send this to a friend