ਜਲੰਧਰ, 18 ਜੂਨ (ਪੰਜਾਬ ਟਾਇਮਜ਼ ਬਿਊਰੋ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਤੱਲ੍ਹਣ ਵਿਖੇ ਚੱਲ ਰਹੇ 66ਵੇਂ ਜੋੜ ਮੇਲੇ ਦੇ ਸਬੰਧ ਵਿੱਚ ਢਾਡੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਢਾਡੀ ਬਲਵੀਰ ਸਿੰਘ ਇੰਦਰਜੀਤ ਸਿੰਘ ਬਜੂਹਾ ਅਤੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਦੇ ਜੱਥੇ ਨੇ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਢਾਡੀ ਦਰਬਾਰ ਦੀ ਮੰਚ ਸੰਚਾਲਕ ਦੀ ਜ਼ਿੰਮੇਵਾਰੀ ਉਘੇ ਪੰਜਾਬੀ ਚਿੰਤਕ ਦੂਰਦਰਸ਼ਨ ਦੇ ਸਾਬਕਾ ਚੀਫ਼ ਨਿਊਜ਼ ਰੀਡਰ ਅਤੇ ਸ਼੍ਰੌਮਣੀ ਕਮੇਟੀ ਦੇ ਚੋਣ ਕਮੇਟੀ ਦੇ ਮੀਤ ਪ੍ਰਧਾਨ ਸ. ਤੀਰਥ ਸਿੰਘ ਢਿੱਲੋਂ ਨੇ ਨਿਭਾਈ। ਇਸ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਹਸਪਤਾਲ ਵੱਲੋਂ ਖੂਨਦਾਨ ਕੈਂਪ ਵੀ ਲਗਾਇਆ ਗਿਆ। ਇਸ ਕੈਂਪ ਦੌਰਾਨ 44 ਖੂਨਦਾਨੀਆਂ ਨੇ ਖੂਨ ਦਾਨ ਕੀਤਾ। ਇਸ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਦੇ ਰਸੀਵਰ ਕਮ ਤਹਿਸੀਲਦਾਰ ਸ. ਕਰਨਦੀਪ ਸਿੰਘ ਭੁੱਲਰ, ਭੁਪਿੰਦਰ ਸਿੰਘ ਸਦਰ ਕਾਨੂੰਨਗੋ ਚੀਫ਼ ਮੈਨੇਜਰ ਬਲਵੀਰ ਸਿੰਘ ਅਤੇ ਸਹਾਇਕ ਮੈਨੇਜਰ ਬਲਜੀਤ ਸਿੰਘ ਹਾਜ਼ਰ ਸਨ।