ਸਮਰਾਲਾ ਪੁਲਿਸ ਵੱਲੋਂ ਸਮੈਕ ਅਤੇ ਸ਼ਰਾਬ ਸਮੇਤ 4 ਕਾਬੂ, 1 ਫ਼ਰਾਰ

image ਸਮਰਾਲਾ, 22 ਜੂਨ (ਕਮਲਜੀਤ)-ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਸਬ ਡਵੀਜਨ ਸਮਰਾਲਾ ਦੇ ਡੀ. ਐਸ. ਪੀ. ਗੁਰਿੰਦਰਪਾਲ ਸਿੰਘ ਅਤੇ ਐਸ. ਐਚ. ਓ. ਸਮਰਾਲਾ ਮਨਜੀਤ ਸਿੰਘ ਦੀ ਅਗਵਾਈ ਹੇਠ ਹੇਡੋਂ ਪੁਲਿਸ ਚੌਂਕੀ ਦੇ ਇੰਚਾਰਜ ਥਾਣੇਦਾਰ ਵਿਜੈਪਾਲ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਪਿੰਡ ਮੱਲਮਾਜਰਾ ਵਿਖੇ ਗਸ਼ਤ ਕਰ ਰਹੇ ਸਨ ਤਾਂ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 10 ਗ੍ਰਾਮ ਸਮੈਕ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਮਨਪ੍ਰੀਤ ਸਿੰਘ ਵਜੋਂ ਹੋਈ। ਇਸੇ ਤਰ੍ਹਾਂ ਥਾਣੇਦਾਰ ਸਤਪਾਲ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਸੂਆ ਪੁਲੀ ਵਿਖੇ ਹਰਿਉ ਕਲਾਂ ਵਿਖੇ ਗਸ਼ਤ ਕਰ ਰਹੇ ਸਨ ਤਾਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਪਿੱਛੇ ਨੂੰ ਮੁੜਨ ਲੱਗਾ ਜਿਸ ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 20 ਗ੍ਰਾਮ ਸਮੈਕ ਬਰਾਮਦ ਕੀਤੀ । ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਪਰਦੀਪ ਸਿੰਘ ਵਾਸੀ ਚੰਡੀਗੜ੍ਹ ਵਜੋਂ ਹੋਈ।

Send this to a friend