ਪ੍ਰੀਖਿਆਵਾਂ ਨੂੰ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ’ਤੇ ਪਾਬੰਦੀ

ਜਲੰਧਰ, 23 ਜੂਨ (ਪੰਜਾਬ ਟਾਇਮਜ਼ ਬਿਊਰੋ)-ਜਿਲ੍ਹਾ ਮੈਜਿਸਟਰੇਟ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦਸਵੀਂ/ਬਾਰ੍ਹਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆਵਾਂ ਨੂੰ ਮੱਦੇਨਜਰ ਰੱਖਦੇ ਹੋਏ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਜ¦ਧਰ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਪੰਜ ਜਾਂ ਪੰਜ ਵਿਅਕਤੀਆਂ ਦੀ ਇਕੱਤਰਤਾ ਤੇ ਪੂਰਨ ਤੌਰ ਤੇ ਪਾਬੰਦੀ ਲਗਈ ਜਾਂਦੀ ਹੈ। ਇਹ ਹੁਕਮ ਮਿਤੀ 23.06.2017 ਤੋਂ 06.07.2017 ਤੱਕ ਲਾਗੂ ਰਹੇਗਾ। 

Send this to a friend