ਜਲੰਧਰ, 26 ਜੂਨ (ਪੰਜਾਬ ਟਾਇਮ ਬਿਊਰੋ)-ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਬਲਵਿੰਦਰ ਇਕਬਾਲ ਸਿੰਘ ਕਾਹਲੋ, ਪੀ. ਪੀ. ਐਸ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫਸਰ, ਜਲੰਧਰ ਦਿਹਾਤੀ ਨੇ ਪੁਲਿਸ ਲਾਈਨ ਜਲੰਧਰ ਵਿਖੇ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਪੁਲਿਸ ਦੇ ਮੁਲਾਜਮਾ ਨੂੰ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵ ਤੋ ਜਾਣੂ ਕਰਵਾਉਣ ਲਈ ਇੰਚਾਰਜ ਜ਼ਿਲ੍ਹਾਂ ਸਾਂਝ ਕੇਂਦਰ ਇੰਸਪੈਕਟਰ ਅਸ਼ੋਕ ਕੁਮਾਰ ਨੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ। ਪੰਜਾਬ ਵਿੱਚ ਵੱਧ ਰਹੇ ਨਸ਼ਿਆ ਪ੍ਰਤੀ ਠੱਲ ਪਾਉਣ ਲਈ ਆਪਣੇ ਵਿਚਾਰ ਪ੍ਰਗਟ ਕੀਤੇ ਗਏ। ਨਸ਼ਿਆ ਤੇ ਕੰਟਰੋਲ ਕਰਨ ਲਈ ਪੰਜਾਬ ਸਰਕਾਰ ਵਲੋ ਚਲਾਈ ਜਾ ਰਹੀ ਮੁਹਿਮ ਵਿੱਚ ਆਪਣਾ ਸਹਿਯੋਗ ਦੇਣ ਅਤੇ ਨੂੰ ਨਸ਼ੇ ਨੂੰ ਕੰਟਰੋਲ ਕਰਨ ਲਈ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਆ ਗਿਆ। ਇਸ ਦੋਰਾਨ ਸ੍ਰੀ ਬਲਵਿੰਦਰ ਇਕਬਾਲ ਸਿੰਘ ਕਾਹਲੋ, ਪੀ.ਪੀ.ਐਸ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ, ਜਲੰਧਰ ਦਿਹਾਤੀ ਜੀ ਨੇ ਕਿਹਾ ਕਿ ਪਲਲਿਕ ਨੂੰ ਜਾਗਰੂਕ ਕਰੋ ਕਿ ਜੇ ਕੋਈ ਨਸ਼ਾ ਵੇਚਦਾ ਹੈ ਤਾ ਇਸ ਸਬੰਧੀ ਸੂਚਨਾ ਮੋਬਾਇਲ ਨੰਬਰ 78373-40018 ਦੇਣ ਅਤੇ ਸੂਚਨਾ ਦੇਣ ਵਾਲੇ ਦਾ ਨਾ ਗੁਪਤ ਰੱਖਿਆ ਜਾਵੇਗਾ। ਜੇਕਰ ਨੋਜਵਾਨ ਨਸ਼ਾ ਕਰਨ ਦੇ ਆਦੀ ਹਨ ਤਾ ਉਹਨਾ ਨੂੰ ਨਸ਼ਾ ਛਡਾੳ ਕੇਂਦਰ ਵਿੱਚ ਭੇਜਿਆ ਜਾਵੇ ਤਾਂ ਜੋ ਉਹ ਨਸ਼ਾ ਤੋ ਮੁਕਤ ਹੋ ਸਕਣ। ਸਾਰੇ ਪਲਿਸ ਮੁਲਾਜਮਾ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਪਣਾ ਸਹਿਯੋਗ ਦੇਣ ਦੀ ਬਚਨਵੱਧਤਾ ਦਾ ਵੀ ਵਿਸ਼ਵਾਸ਼ ਦੁਆਇਆ।